ਸੁਲਤਾਨਪੁਰ ਲੋਧੀ 'ਚ ਰੂਹ ਕੰਬਾਊ ਘਟਨਾ, ਗੁੜ ਵਾਲੇ ਕੜਾਹੇ 'ਚ ਡਿੱਗਣ ਕਾਰਨ ਬਜ਼ੁਰਗ ਦੀ ਦਰਦਨਾਕ ਮੌਤ

03/06/2024 6:58:22 PM

ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਹਲਕੇ ਦੇ ਨੇੜਲੇ ਪਿੰਡ ਟਿੱਬਾ ਤੋਂ ਦੁਖ਼ਦਾਇਕ ਖਬਰ ਸਾਹਮਣੇ ਆਈ ਹੈ। ਇਥੇ ਇਕ 70 ਸਾਲਾ ਬਜ਼ੁਰਗ ਵਿਅਕਤੀ ਦੀ ਗੁੜ ਵਾਲੇ ਕੜਾਹੇ ਵਿੱਚ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ (ਸ਼ਿੰਦਾ) ਵਜੋਂ ਹੋਈ ਹੈ, ਜੋਕਿ ਪਿੰਡ ਟਿੱਬਾ ਦਾ ਰਹਿਣ ਵਾਲਾ ਸੀ। ਉਨ੍ਹਾਂ ਦੇ ਘਰ ਵਾਲਿਆਂ ਦੇ ਕਹਿਣ ਮੁਤਾਬਕ ਸੁਰਿੰਦਰ ਸਿੰਘ ਆਪਣੇ ਘਰ ਤੋਂ ਕੁਝ ਕਿਲੋਮੀਟਰ ਦੂਰ ਕਿਸੇ ਨਾਲ ਪਿੰਡ ਵਿੱਚ ਗੁੜ ਲੈਣ ਲਈ ਗਏ ਗਿਆ ਹੋਇਆ ਪਰ ਜਦੋਂ ਉੱਥੋਂ ਦੇ ਕਾਮਿਆਂ ਵੱਲੋਂ ਗੁੜ ਕੱਢਿਆ ਜਾ ਰਿਹਾ ਸੀ ਤਾਂ ਉਸ ਸਮੇਂ ਮੌਕੇ 'ਤੇ ਸੁਰਿੰਦਰ ਸਿੰਘ ਵੀ ਗੁੜ ਕੱਢੇ ਜਾਣ ਵਾਲੇ ਕੜਾਹੇ ਦੇ ਬਿਲਕੁਲ ਨਜ਼ਦੀਕ ਸੀ ਅਤੇ ਕਾਮਿਆਂ ਮੁਤਾਬਕ ਉਨ੍ਹਾਂ ਨੂੰ ਅਚਾਨਕ ਚੱਕਰ ਆ ਗਿਆ ਅਤੇ ਸੁਰਿੰਦਰ ਸਿੰਘ ਗੁੜ ਦੇ ਕੜਾਹੇ ਵਿੱਚ ਜਾ ਡਿੱਗਿਆ, ਜਿਸ ਕਾਰਨ ਕਿਸਾਨ ਦਾ ਸਰੀਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ। 

PunjabKesari

ਇਹ ਵੀ ਪੜ੍ਹੋ:  ਸੁਲਤਾਨਪੁਰ ਲੋਧੀ 'ਚ ਵਾਪਰੀ ਦਿਲ ਨੂੰ ਵਲੂੰਧਰਣ ਵਾਲੀ ਘਟਨਾ, 2 ਮਾਸੂਮਾਂ ਨੂੰ ਆਵਾਰਾ ਕੁੱਤਿਆਂ ਨੇ ਬਣਾਇਆ ਨਿਸ਼ਾਨਾ

ਜਾਣਕਾਰੀ ਮੁਤਾਬਕ ਜਦੋਂ ਇਸ ਦੀ ਸੂਚਨਾ ਪਰਿਵਾਰ ਨੂੰ ਦਿੱਤੀ ਜਾਂਦੀ ਹੈ ਤਾਂ ਉਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਸੁਰਿੰਦਰ ਸਿੰਘ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕੁਝ ਸਮਾਂ ਰੱਖਣ ਮਗਰੋਂ ਅਤੇ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਦਿੱਤਾ। ਸੁਰਿੰਦਰ ਸਿੰਘ ਦੀ ਅਚਾਨਕ ਹੋਈ ਇਸ ਦਰਦਨਾਕ ਮੌਤ ਮਗਰੋਂ ਪੂਰੇ ਪਿੰਡ ਵਿੱਚ ਸੰਨਾਟਾ ਪਸਰ ਚੁੱਕਿਆ ਹੈ ਅਤੇ ਘਰ ਵਿੱਚ ਬੇਹਦ ਹੀ ਗ਼ਮਗੀਨ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ:  ਹਾਦਸੇ ਨੇ ਉਜਾੜੀਆਂ ਖ਼ੁਸ਼ੀਆਂ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਮੌਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News