ਲੋਹੜੀ ਮੌਕੇ ਪੰਜਾਬ 'ਚ ਰੂਹ ਕੰਬਾਊ ਘਟਨਾ, ਬੈਟਰੀ ਨੂੰ ਲੱਗੀ ਭਿਆਨਕ ਅੱਗ, ਵਿਅਕਤੀ ਸਣੇ ਕੁੱਤੇ ਦੀ ਦਰਦਨਾਕ ਮੌਤ

Saturday, Jan 13, 2024 - 06:35 PM (IST)

ਕਪੂਰਥਲਾ (ਵਿਪਨ, ਓਬਰਾਏ)- ਕਪੂਰਥਲਾ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦੇਰ ਰਾਤ ਜ਼ਿਲ੍ਹੇ ਦੇ ਸਿਵਲ ਹਸਪਤਾਲ ਦੇ ਕੁਆਰਟਰ 'ਚ ਇਨਵਰਟਰ ਦੀ ਬੈਟਰੀ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਨੇ ਇਕ ਵਿਅਕਤੀ ਅਤੇ ਇਕ ਕੁੱਤੇ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਮੌਕੇ 'ਤੇ ਦੋਹਾਂ ਦੀ ਦਰਦਨਾਕ ਮੌਤ ਹੋ ਗਈ। ਘਰ ਦੇ ਹੋਰ ਪਰਿਵਾਰਕ ਮੈਂਬਰਾਂ ਦੇ ਵੀ ਝੁਲਸਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

PunjabKesari

ਦੱਸਿਆ ਜਾ ਰਿਹਾ ਹੈ ਕਿ ਲਕਸ਼ਮੀ ਆਪਣੀਆਂ ਦੋ ਬੇਟੀਆਂ ਅਤੇ ਹੋਰ ਮੈਂਬਰਾਂ ਨਾਲ ਘਰ 'ਚ ਮੌਜੂਦ ਸੀ। ਦੇਰ ਰਾਤ ਜਦੋਂ ਇਨਵਰਟਰ ਦੀ ਬੈਟਰੀ ਨੂੰ ਅੱਗ ਲੱਗ ਗਈ ਤਾਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਜਲੰਧਰ 'ਚ ਹੁਣ ਬੱਸ ਸਟੈਂਡ ਨੇੜੇ ਲੱਗੇਗਾ ਸੰਡੇ ਬਾਜ਼ਾਰ, ਬਣੇ ਵੈਂਡਿੰਗ ਜ਼ੋਨ ਪੁਆਇੰਟ, ਰੇਹੜੀਆਂ ਲਈ ਚੁਣੀਆਂ ਨਵੀਆਂ ਥਾਵਾਂ

ਪਰ ਇਸ ਘਟਨਾ ਦੌਰਾਨ ਉਸ ਦੇ ਜਵਾਈ ਬੀਰਾ ਅਤੇ ਉਸ ਦੇ ਕੁੱਤੇ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਮੋਰਚਰੀ 'ਚ ਰਖਵਾਇਆ ਗਿਆ ਹੈ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਲੋਹੜੀ ਵਾਲੇ ਦਿਨ ਜਲੰਧਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News