ਲੰਮਾ ਪਿੰਡ ਚੌਕ ’ਚ ਬਾਈਕ ਨੂੰ ਟੱਕਰ ਮਾਰ ਕੇ ਭੱਜਿਆ ਟਰੱਕ ਚਾਲਕ, ਬੇਟੇ ਦੇ ਸਾਹਮਣੇ ਮਾਂ ਦੀ ਦਰਦਨਾਕ ਮੌਤ

08/15/2023 1:10:09 PM

ਜਲੰਧਰ (ਵਰੁਣ) : ਲੰਮਾ ਪਿੰਡ ਚੌਕ ’ਚ ਇਕ ਤੇਜ਼ ਰਫਤਾਰ ਟਰੱਕ ਨੇ ਬਾਈਕ ’ਤੇ ਜਾ ਰਹੇ ਮਾਂ-ਬੇਟੇ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦੀ ਲਪੇਟ ’ਚ ਆਉਣ ਨਾਲ 62 ਸਾਲਾ ਔਰਤ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ, ਜਦੋਂ ਕਿ ਬਾਈਕ ਚਲਾ ਰਿਹਾ ਉਸਦਾ ਬੇਟਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਚਾਲਕ ਟਰੱਕ ਸਮੇਤ ਮੌਕੇ ਤੋਂ ਭੱਜ ਗਿਆ। ਲੋਕਾਂ ਨੇ ਗੰਭੀਰ ਰੂਪ ’ਚ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾ ਕੇ ਥਾਣਾ ਨੰਬਰ 8 ਦੀ ਪੁਲਸ ਨੂੰ ਸੂਚਨਾ ਦਿੱਤੀ। ਏ. ਐੱਸ. ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਗੀਤਾ ਰਾਣੀ ਪਤਨੀ ਯੋਗੇਸ਼ ਕੁਮਾਰ ਨਿਵਾਸੀ ਬਚਿੰਤ ਨਗਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੀਤਾ ਰਾਣੀ ਆਪਣੇ ਬੇਟੇ ਨਾਲ ਬਾਈਕ ’ਤੇ ਸਵਾਰ ਹੋ ਕੇ ਚੌਗਿੱਟੀ ’ਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਦੇ ਘਰ ਉਨ੍ਹਾਂ ਨੂੰ ਮਿਲਣ ਲਈ ਜਾ ਰਹੀ ਸੀ।

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ 'ਤੇ ਮੁੜ ਵਰ੍ਹੇ CM ਮਾਨ, ਖ਼ਾਲੀ ਖਜ਼ਾਨੇ ਦਾ ਰਾਗ ਅਲਾਪਣ ਵਾਲੇ ਤਜਰਬੇਕਾਰਾਂ ਨੇ ਲੁੱਟਿਆ ਪੰਜਾਬ

ਜਿਉਂ ਹੀ ਉਨ੍ਹਾਂ ਦਾ ਬਾਈਕ ਲੰਮਾ ਪਿੰਡ ਚੌਕ ’ਚ ਪੁੱਜਾ ਤਾਂ ਤੇਜ਼ ਰਫਤਾਰ ਟਰੱਕ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ ਅਤੇ ਗੀਤਾ ਰਾਣੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦਾ ਬੇਟਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਫਿਲਹਾਲ ਟਰੱਕ ਚਾਲਕ ਦੀ ਪਛਾਣ ਨਹੀਂ ਹੋ ਸਕੀ। ਪੁਲਸ ਨੇ ਮ੍ਰਿਤਕਾ ਗੀਤਾ ਰਾਣੀ ਦੇ ਪਤੀ ਯੋਗੇਸ਼ ਕੁਮਾਰ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੈਨੇਡਾ ’ਚ ਖੁੱਲ੍ਹੇਆਮ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੇ ਹਨ ਖਾਲਿਸਤਾਨੀ, ਬ੍ਰਿਟਿਸ਼ ਕੋਲੰਬੀਆ ਦੇ ਮੰਦਰ ’ਚ ਭੰਨਤੋੜ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Anuradha

Content Editor

Related News