ਪੰਜਾਬ ''ਚ ਤੇਜ਼ ਰਫ਼ਤਾਰ ਦਾ ਕਹਿਰ, ਚਾਚੇ-ਭਤੀਜੇ ਨਾਲ ਵਾਪਰੀ ਅਣਹੋਣੀ, ਭਤੀਜੇ ਦੀ ਦਰਦਨਾਕ ਮੌਤ
Sunday, Oct 06, 2024 - 06:58 PM (IST)

ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ’ਤੇ ਪੈਂਦੇ ਪਿੰਡ ਸੇਖੋਵਾਲ ਇਲਾਕੇ ਵਿਚ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫ਼ਤਾਰ ਕੈਂਟਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬਲਵਿੰਦਰ ਸਿੰਘ ਪੁੱਤਰ ਭਗਤ ਸਿੰਘ ਵਾਸੀ ਪਿੰਡ ਅਬੀਪੁਰ, ਥਾਣਾ ਨਾਲਾਗੜ੍ਹ, ਜ਼ਿਲ੍ਹਾ ਸੋਲਨ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਕਿਹਾ ਕਿ ਮੈਂ ਅਤੇ ਮੇਰਾ ਭਤੀਜਾ ਜਸਵਿੰਦਰ ਸਿੰਘ (23) ਪੁੱਤਰ ਪਰਮਜੀਤ ਸਿੰਘ ਕੱਲ੍ਹ ਸਵੇਰੇ ਆਪਣੇ-ਆਪਣੇ ਮੋਟਰਸਾਈਕਲ ’ਤੇ ਨਿੱਜੀ ਕੰਮ ਲਈ ਗੜ੍ਹਸ਼ੰਕਰ ਗਏ ਹੋਏ ਸੀ। ਮੇਰਾ ਭਤੀਜਾ ਜਸਵਿੰਦਰ ਸਿੰਘ (23) ਪੁੱਤਰ ਮੇਰੇ ਤੋਂ ਅੱਗੇ ਜਾ ਰਿਹਾ ਸੀ।
ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, CM ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ
ਜਦੋਂ ਅਸੀਂ ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ’ਤੇ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਕੈਂਟਰ ਨੰਬਰ ਪੀ. ਬੀ.-12 ਵਾਈ.-1689 ਨੇ ਮੇਰੇ ਭਤੀਜੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਜਿਸ ਕਾਰਨ ਮੇਰੇ ਭਤੀਜੇ ਜਸਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਸ ਨੇ ਮ੍ਰਿਤਕ ਜਸਵਿੰਦਰ ਸਿੰਘ ਦੇ ਚਾਚਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਫਰਾਰ ਹੋਏ ਕੈਂਟਰ ਚਾਲਕ ਸੁਖਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਵਾਰਡ ਨੰਬਰ 12, ਕੁਰਾਲੀ, ਜ਼ਿਲ੍ਹਾ ਐੱਸ. ਏ. ਐੱਸ. ਨਗਰ ਖ਼ਿਲਾਫ਼ ਧਾਰਾ 281,106, 324 ਬੀ. ਐੱਨ. ਐੱਸ. 187 ਐੱਮ. ਵੀ. ਐਕਟ ਅਨੁਸਾਰ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, 2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ