ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

Tuesday, Mar 31, 2026 - 12:39 PM (IST)

ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

ਮਾਹਿਲਪੁਰ/ਸੈਲਾ ਖੁਰਦ (ਜਸਵੀਰ, ਅਰੋੜਾ)-ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ ’ਤੇ ਪਿੰਡ ਡਾਨਸੀਵਾਲ ਦੇ ਲਾਗੇ ਕੈਂਟਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਥਾਣਾ ਮਾਹਿਲਪੁਰ ’ਚ ਤਾਇਨਾਤ ਸਬ-ਇੰਸਪੈਕਟਰ ਚਤਵਿੰਦਰ ਸਿੰਘ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...

ਜਾਣਕਾਰੀ ਅਨੁਸਾਰ ਚਤਵਿੰਦਰ ਸਿੰਘ ਸਬ ਇੰਸਪੈਕਟਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਮਾਹਿਲਪੁਰ ਨੂੰ ਆ ਰਿਹਾ ਸੀ ਜਦੋਂ ਪਿੰਡ ਡਾਨਸੀਵਾਲ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਸਿੱਧੀ ਟੱਕਰ ਹੋਣ ਕਾਰਨ ਹਾਦਸੇ ਦੌਰਾਨ ਮੌਕੇ ’ਤੇ ਮੌਤ ਹੋ ਗਈ । ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਾਹਨ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News