ਦਸੂਹਾ 'ਚ ਵੱਡਾ ਹਾਦਸਾ, ਬੇਕਾਬੂ ਟਰੱਕ ਦੁਕਾਨਾਂ 'ਚ ਵੜਿਆ, ਇਕ ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

Saturday, Jun 22, 2024 - 02:30 PM (IST)

ਦਸੂਹਾ 'ਚ ਵੱਡਾ ਹਾਦਸਾ, ਬੇਕਾਬੂ ਟਰੱਕ ਦੁਕਾਨਾਂ 'ਚ ਵੜਿਆ, ਇਕ ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

ਦਸੂਹਾ (ਝਾਵਰ)- ਦਸੂਹਾ ਦੇ ਕਸਬਾ ਉੱਚੀ ਬੱਸੀ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਥੇ ਨੈਸ਼ਨਲ ਹਾਈਵੇਅ 'ਤੇ ਪਠਾਨਕੋਟ ਸਾਈਡ ਤੋਂ ਆ ਰਿਹਾ ਇਕ ਤੇਜ਼ ਰਫ਼ਤਾਰ ਟਿੱਪਰ ਦੁਕਾਨਾਂ ਵਿੱਚ ਵੜ ਗਿਆ। ਹਾਦਸੇ 'ਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਨੂੰ  ਮੁੱਢਲੀ ਸਹਾਇਤਾ ਤੋਂ ਬਾਅਦ ਸਿਵਲ ਹਸਪਤਾਲ ਲੈ ਕੇ ਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ- ਪ੍ਰਤਾਪ ਬਾਜਵਾ ਦਾ ਦਾਅਵਾ, ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਹੋਵੇਗਾ ਵੱਡਾ ਫੇਰਬਦਲ

PunjabKesari

ਪ੍ਰਾਪਤ ਜਾਣਕਾਰੀ ਮੁਤਾਬਕ ਉੱਚੀ ਬੱਸੀ ਨਜ਼ਦੀਕ ਇਕ ਟਿੱਪਰ ਨੰਬਰ ਜੇ. ਕੇ. 19A5531 ਜੋ ਜੰਮੂ ਤੋਂ ਦਿੱਲੀ ਜਾ ਰਿਹਾ ਸੀ, ਉਹ ਬੇਕਾਬੂ ਹੋ ਕੇ ਦੁਕਾਨਾਂ ਵਿੱਚ ਜਾ ਬੜਿਆ। ਇਸ ਹਾਦਸੇ ਵਿਚ ਗੁਰਪਾਲ ਸਿੰਘ ( 29) ਪੁੱਤਰ ਗੁਲਜ਼ਾਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਪਰ ਦਸੂਹਾ ਹਸਪਤਾਲ ਦੇ ਡਾਕਟਰਾਂ ਨੇ ਜਾਂਚ ਕਰਨ ਤੋਂ ਬਾਅਦ ਮ੍ਰਿਤਕ ਐਲਾਨ ਕਰ ਦਿੱਤਾ। ਟਿੱਪਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਮ੍ਰਿਤਕ ਦੀ ਲਾਸ਼ ਦਸੂਹਾ ਹਸਪਤਾਲ ਵਿਚ ਰੱਖੀ ਗਈ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਅੱਜ ਤੋਂ ਮੁੱਖ ਮੰਤਰੀ ਭਗਵੰਤ ਮਾਨ ਸ਼ੁਰੂ ਕਰਨਗੇ ਚੋਣ ਪ੍ਰਚਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News