ਵੱਡੀ ਖ਼ਬਰ: ਦਸੂਹਾ ਦੇ ਇਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ''ਚ ਦਰਦਨਾਕ ਮੌਤ, ਇਕ ਸੀ 3 ਭੈਣਾਂ ਦਾ ਇਕਲੌਤਾ ਭਰਾ

Friday, Mar 08, 2024 - 06:43 PM (IST)

ਵੱਡੀ ਖ਼ਬਰ: ਦਸੂਹਾ ਦੇ ਇਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ''ਚ ਦਰਦਨਾਕ ਮੌਤ, ਇਕ ਸੀ 3 ਭੈਣਾਂ ਦਾ ਇਕਲੌਤਾ ਭਰਾ

ਦਸੂਹਾ (ਅਮਰੀਕ, ਝਾਵਰ, ਪਰਮਜੀਤ ਮੋਮੀ)- ਦਸੂਹਾ ਦੇ ਇਕ ਹੀ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਦੁਖ਼ਦਾਇਕ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਦਸੂਹਾ ਦੇ ਪਿੰਡ ਟੇਰਕਿਆਣਾ ਦੇ ਰਹਿਣ ਵਾਲੇ ਸਨ ਅਤੇ ਰੋਜ਼ੀ-ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਅਮਰੀਕਾ ਗਏ ਸਨ। ਦੋਵੇਂ ਨੌਜਵਾਨ  ਇਕੱਠੇ ਅਮਰੀਕਾ 'ਚ ਟਰਾਲਾ ਚਲਾਉਣ ਦਾ ਕੰਮ ਕਰਦੇ ਸਨ ਅਤੇ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 'ਤੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੇ ਇਕ ਟਰਾਲੇ ਨਾਲ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਤਕਰੀਬਨ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਇਸ ਵਿੱਚੋਂ ਕੱਢਿਆ ਗਿਆ ਅਤੇ ਇਨ੍ਹਾਂ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

PunjabKesari

ਇਹ ਵੀ ਪੜ੍ਹੋ: ਜਲੰਧਰ ਵਿਖੇ ਮਹਾਸ਼ਿਵਰਾਤਰੀ ਮੌਕੇ ਮੰਦਿਰਾਂ 'ਚ ਲੱਗੀਆਂ ਰੌਣਕਾਂ, 'ਹਰ-ਹਰ ਮਹਾਦੇਵ' ਦੇ ਲੱਗੇ ਜੈਕਾਰੇ

ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ਼ ਸੋਰਵ (25) ਪੁੱਤਰ ਸਰੂਪ ਸਿੰਘ ਅਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਨੌਜਵਾਨ ਕਰੀਬ 2 ਸਾਲ ਪਹਿਲਾਂ ਅਮਰੀਕਾ ਗਏ ਸਨ ਅਤੇ ਇਕੋ ਟਰੱਕ ਚਲਾਉਂਦੇ ਸਨ। ਉਹ 7 ਮਾਰਚ ਨੂੰ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ। ਸੁਖਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ। ਸਿਮਰਨਜੀਤ ਸਿੰਘ ਵੀ ਪਰਿਵਾਰ ਦਾ ਇਕਲੌਤਾ ਪੁੱਤਰ। ਸਿਮਰਨਜੀਤ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ।  

PunjabKesari

ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਉੱਥੇ ਹੀ ਹੁਣ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰਾਂ ਨੂੰ ਇਨਸਾਫ਼ ਦਵਾਇਆ ਜਾਵੇ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਪੰਜਾਬ ਉਨਾਂ ਦੇ ਜੱਦੀ ਪਿੰਡ ਲਿਆਂਦੀ ਜਾਵੇ ਤਾਂ ਜੋ ਆਪਣੇ ਹੱਥੀ ਆਪਣਿਆਂ ਪੁੱਤਰਾਂ ਦਾ ਅੰਤਿਮ ਸੰਸਕਾਰ ਕਰ ਸਕਣ। 

PunjabKesari

PunjabKesari

PunjabKesari

ਇਹ ਵੀ ਪੜ੍ਹੋ: NRI ਦੀ ਧੀ ਨਾਲ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਸਰੀਰਕ ਸੰਬੰਧ ਬਣਾ ਤਸਵੀਰਾਂ ਵਾਇਰਲ ਕਰਨ ਦੀ ਦਿੱਤੀ ਧਮਕੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News