ਕਰੰਟ ਲੱਗਣ ਨਾਲ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

Tuesday, Jul 18, 2023 - 07:17 PM (IST)

ਕਰੰਟ ਲੱਗਣ ਨਾਲ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਕੋਟਕਪੂਰਾ (ਨਰਿੰਦਰ ਬੈੜ੍ਹ)-ਸਥਾਨਕ ਸ਼ਹਿਰ ’ਚ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਮ੍ਰਿਤਕ ਨੌਜਵਾਨ ਧਨੀਪ੍ਰੀਤ ਸਿੰਘ ਧਨੀ (22) ਦੇ ਚਾਚਾ ਗੁਰਪ੍ਰੀਤ ਸਿੰਘ ਖਾਲਸਾ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਧਨੀਪ੍ਰੀਤ ਘਰੋਂ ਦੁਆਰੇਆਣਾ ਰੋਡ ’ਤੇ ਉਨ੍ਹਾਂ ਦੇ ਮੱਝਾਂ ਵਾਲੇ ਅਹਾਤੇ ’ਚ ਗਿਆ ਸੀ, ਜਦੋਂ ਕਾਫ਼ੀ ਦੇਰ ਤੱਕ ਉਹ ਘਰ ਵਾਪਸ ਨਾ ਆਇਆ ਤਾਂ ਉਸ ਨੂੰ ਫੋਨ ਕੀਤਾ ਗਿਆ ਪਰ ਉਸ ਨੇ ਫੋਨ ਨਹੀਂ ਚੁੱਕਿਆ। ਬਾਅਦ ਵਿਚ ਜਦੋਂ ਉੱਥੇ ਜਾ ਕੇ ਵੇਖਿਆ ਤਾਂ ਪਤਾ ਲੱਗਿਆ ਕਿ ਕੂਲਰ ਤੋਂ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ ਮ੍ਰਿਤਕ ਧਨੀਪ੍ਰੀਤ ਸਿੰਘ ਧਨੀ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤ ਸੀ ਅਤੇ ਉਸ ਦਾ ਪਿਤਾ ਨਾਗਿੰਦਰ ਸਿੰਘ ਲੱਕੜ ਦਾ ਮਿਸਤਰੀ ਹੈ ਅਤੇ ਉਹੀ ਘਰ ਚਲਾਉਂਦਾ ਸੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਸ਼ਾਰਪ ਸ਼ੂਟਰ ਦੀਪਕ ਰਾਠੀ ਗ੍ਰਿਫ਼ਤਾਰ


author

Manoj

Content Editor

Related News