5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

Friday, May 10, 2024 - 11:04 AM (IST)

5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਜ਼ੀਰਾ (ਅਕਾਲੀਆਂ ਵਾਲਾ) - ਜ਼ੀਰਾ ਵਿਖੇ ਬੀਤੀ ਰਾਤ ਇਕ ਨਵ-ਵਿਆਹੁਤਾ ਵੱਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਮਿਲਿਆ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਚਾਚਾ ਪਰਮਜੀਤ ਪੰਮਾ ਨੇ ਦੱਸਿਆ ਕਿ ਮ੍ਰਿਤਕ ਲੜਕੀ ਮਨੀਸ਼ਾ (18) ਪੁੱਤਰੀ ਮਨਜੀਤ ਸਿੰਘ ਵੱਲੋਂ ਚਾਰ ਪੰਜ ਮਹੀਨੇ ਪਹਿਲਾਂ ਆਪਣੇ ਘਰਦਿਆਂ ਦੀ ਮਰਜ਼ੀ ਦੇ ਖ਼ਿਲਾਫ਼ ਜਾ ਕੇ ਪਿੰਡ ਛੀਹਾਂ ਪਾੜੀ (ਜ਼ੀਰਾ) ਦੇ ਨੌਜਵਾਨ ਰਾਹੁਲ ਪੁੱਤਰ ਅਜੀਤ ਮਸੀਹ ਨਾਲ ਪ੍ਰੇਮ ਵਿਆਹ ਕਰਵਾਇਆ ਸੀ।

ਇਹ ਵੀ ਪੜ੍ਹੋ - ਰੈਪਰ ਨਸੀਬ ਨੇ ਦਿਲਜੀਤ ਦੋਸਾਂਝ 'ਤੇ ਸਾਧਿਆ ਨਿਸ਼ਾਨਾ, ਦਿਲਜੀਤ ਨੇ ਇੰਝ ਦਿੱਤਾ ਜਵਾਬ

ਕੁਝ ਦਿਨਾਂ ਬਾਅਦ ਹੀ ਲੜਕੀ ਦੇ ਪੇਕਾ ਪਰਿਵਾਰਕ ਮੈਂਬਰਾਂ ਵੱਲੋਂ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਸਹੁਰਾ ਪਰਿਵਾਰ ਨੇ ਕੁਝ ਸਮਾਂ ਬਾਅਦ ਹੀ ਉਸ ਨਾਲ ਲੜਾਈ-ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸਦੀ ਕੁੱਟਮਾਰ ਕੀਤੀ ਜਾਣ ਲੱਗੀ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀਂ ਵੀ ਸਹੁਰਾ ਪਰਿਵਾਰ ਵੱਲੋਂ ਕੁੜੀ ਦੀ ਕੁੱਟਮਾਰ ਕੀਤੀ ਗਈ ਸੀ। ਲੜਕੀ ਵੱਲੋਂ ਫੋਨ ਕੀਤੇ ਜਾਣ ’ਤੇ ਉਹ ਉਸਨੂੰ ਉਸਦੇ ਸਹੁਰੇ ਘਰੋਂ ਲੈ ਆਏ ਸਨ।

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਰਾਤ ਲੜਾਈ ਝਗੜੇ ਤੋਂ ਪ੍ਰੇਸ਼ਾਨ ਹੋ ਕਿ ਮਨੀਸ਼ਾ ਨੇ ਆਪਣੇ ਪੇਕੇ ਘਰ ਵਿਚ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲੜਕੀ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਐੱਸ.ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਤੋਂ ਇਸ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਅਤੇ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ - 'ਸੋਨੇ' ਤੋਂ ਜ਼ਿਆਦਾ ਰਿਟਰਨ ਦੇਵੇਗੀ 'ਚਾਂਦੀ', 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਹੋ ਸਕਦੀ ਹੈ 'ਕੀਮਤ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News