1984 ਦੇ ਸ਼ਹੀਦਾਂ ਦੀ ਯਾਦ ''ਚ ਦਿੱਲੀ ''ਚ ''ਚਿੱਤਰ ਪ੍ਰਦਰਸ਼ਨੀ'' ਦਾ ਆਯੋਜਨ

11/01/2019 6:15:06 PM

ਨਵੀਂ ਦਿੱਲੀ (ਕਮਲ ਕੁਮਾਰ ਕਾਂਸਲ)—ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ 1984 ਦੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦੇ ਹੋਏ ਇੱਕ 'ਚਿੱਤਰ ਪ੍ਰਦਰਸ਼ਨੀ' ਦਾ ਆਯੋਜਨ ਕੀਤਾ ਗਿਆ, ਜਿਸ ਦਾ ਪ੍ਰਬੰਧ ਦਿੱਲੀ ਦਾ ਦਿਲ ਕਹੇ ਜਾਣ ਵਾਲੇ ਕਨਾਟ ਪਲੇਸ 'ਚ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਵੱਡੀ ਗਿਣਤੀ 'ਚ ਲੋਕਾਂ ਨੇ ਪਹੁੰਚ ਕੇ ਇਸ ਪ੍ਰਦਰਸ਼ਨੀ ਨੂੰ ਦੇਖਿਆ। 

ਇਸ ਦੌਰਾਨ ਸੁਖਬੀਰ ਬਾਦਲ ਨੇ ਸੰਬੋਧਨ ਕਰਦੇ ਕਿਹਾ ਕਿ 1984 ਦਾ ਕਤਲੇਆਮ ਇੱਕ ਕਲੰਕ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਦੇ ਲਈ ਦੋਸ਼ੀ ਕਾਂਗਰਸ ਨੂੰ ਕਦੇ ਵੀ ਮਾਫ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਇਹ ਹੱਕ ਹੈ ਕਿ ਉਹ ਕਿਸੇ ਵੀ ਪਾਰਟੀ ਦਾ ਪੱਲਾ ਫੜ੍ਹ ਸਕਦਾ ਹੈ ਪਰ ਸਿੱਖ ਕਦੇ ਵੀ ਕਾਂਗਰਸ 'ਚ ਸ਼ਾਮਲ ਨਹੀਂ ਹੋ ਸਕਦੇ ਹਨ।

ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ 1984 ਦੇ ਕਤਲੇਆਮ ਦੀ ਸਖਤ ਸ਼ਬਦਾਂ 'ਚ ਨਿੰਦਿਆ ਕੀਤੀ ਅਤੇ ਕਾਂਗਰਸ ਨੂੰ ਵੀ ਲੰਮੇ ਹੱਥੀ ਲਿਆ।

Iqbalkaur

This news is Content Editor Iqbalkaur