ਪਾਕਿ ਸਥਿਤ ਗੁ.ਨਾਨਕਸਰ ਸਾਹਿਬ ਦੀ ਇਮਾਰਤ ਦਾ ਮਾਮਲਾ: ਬੀਬੀ ਜਗੀਰ ਕੌਰ ਨੇ ਪੱਤਰ ਲਿੱਖ ਕੀਤੀ ਇਹ ਅਪੀਲ

06/15/2021 6:40:37 PM

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਪਾਕਿ ਸਰਕਾਰ ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਗਈ ਹੈ। ਪੱਤਰ ’ਚ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਜ਼ਿਲ੍ਹਾ ਸਿਆਲਕੋਟ ਦੀ ਤਹਿਸੀਲ ਡਸਕਾ ਦੇ ਪਿੰਡ ਚੱਕ ਫ਼ਤਿਹ ਭਿੰਡਰ ’ਚ ਮੌਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਬਣੇ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ਦੀ ਇਮਾਰਤ ਦੀ ਤੁਰੰਤ ਰਿਪੇਅਰ ਕਰਵਾ ਕੇ ਇਸ ਦੇ ਰੱਖ-ਰਖਾਅ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਖਬਾਰੀ ਮਧਿਅਮ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਗੁਰਦੁਆਰਾ ਨਾਨਕਸਰ ਸਾਹਿਬ ਦੀ ਇਮਾਰਤ ਦੀਆਂ ਅੰਦਰ ਦੀਆਂ ਛੱਤਾਂ ਢਹਿ ਰਹੀਆਂ ਹਨ, ਜਿਸ ਨੂੰ ਤੁਰੰਤ ਰਿਪੇਅਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਕੌਮਾਂ ਲਈ ਜਿੰਦ-ਜਾਨ ਤੇ ਹੱਕ-ਸੱਚ ’ਤੇ ਚੱਲਣ ਲਈ ਮਾਰਗ ਦਰਸ਼ਨ ਹੁੰਦੇ ਹਨ। ਗੁਰੂ ਸਾਹਿਬਾਨ ਨਾਲ ਸਬੰਧਤ ਅਸਥਾਨਾਂ ਪ੍ਰਤੀ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਇਨ੍ਹਾਂ ਇਮਾਰਤਾਂ ਦਾ ਖ਼ਾਸ ਧਿਆਨ ਰੱਖਣਾ ਜ਼ਰੂਰੀ ਹੈ।

ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)

ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਪਾਕਿਸਤਾਨ ਸਰਕਾਰ ਨੂੰ ਸਿੱਖ ਗੁਰਧਾਮ ਦੀ ਮੁਰੰਮਤ ਜਾਂ ਨਵ-ਉਸਾਰੀ ਕਰਨ ਵਿੱਚ ਕੋਈ ਮੁਸ਼ਕਿਲ ਹੈ ਤਾਂ ਇਸ ਗੁਰੂ ਘਰ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਸੌਂਪ ਦਿੱਤੀ ਜਾਵੇ। ਸ਼੍ਰੋਮਣੀ ਕਮੇਟੀ ਇਸ ਅਸਥਾਨ ਦੀ ਸੇਵਾ ਕਰਵਾਉਣ ਲਈ ਤਿਆਰ ਹੈ।

ਪੜ੍ਹੋ ਇਹ ਵੀ ਖ਼ਬਰ - ਦਿਲ ਨੂੰ ਝਝੋੜ ਦੇਣਗੀਆਂ 14 ਸਾਲਾ ਲਵਪ੍ਰੀਤ ਦੀਆਂ ਇਹ ਗੱਲਾਂ, ਪਿਤਾ ਦੀ ਮੌਤ ਪਿੱਛੋਂ ਲੱਗਾ ਰਿਹੈ ਸਬਜ਼ੀ ਦੀ ਰੇਹੜੀ (ਵੀਡੀਓ)

rajwinder kaur

This news is Content Editor rajwinder kaur