ਪਾਕਿ ਵੱਲੋਂ ਭੇਜੀ ਹਥਿਆਰਾਂ ਦੀ ਵੱਡੀ ਖੇਪ ਬਰਾਮਦ : ਖੇਤ ’ਚ ਦਬੇ ਮਿਲੇ 8 ਪਿਸਤੌਲ,16 ਮੈਗਜ਼ੀਨ, 270 ਰਾਊਂਡ
Tuesday, Jul 20, 2021 - 12:05 PM (IST)
ਤਰਨਤਾਰਨ (ਰਮਨ) - ਭਾਰਤ ਪਾਕਿਸਤਾਨ ਦੀ ਸਰਹੱਦ ਤੋਂ ਪਾਕਿਸਤਾਨ ਵੱਲੋਂ ਭੇਜੀ ਗਈ ਹਥਿਆਰਾਂ ਦੀ ਵੱਡੀ ਖੇਪ ਬੀ. ਐੱਸ. ਐੱਫ. ਅਤੇ ਪੁਲਸ ਦੀ ਸਾਂਝੀ ਟੀਮ ਵਲੋਂ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕਰ ਲਈ ਗਈ ਹੈ। ਹਥਿਆਰਾਂ ਦੀ ਇਹ ਵੱਡੀ ਖੇਪ ਕਿਸ ਲਈ ਭੇਜੀ ਗਈ ਸੀ, ਇਸ ਸਬੰਧੀ ਕੋਈ ਜਾਣਕਾਰੀ ਹਾਸਲ ਨਹੀਂ ਹੈ। ਹਥਿਆਰਾਂ ਦੇ ਬਾਰੇ ਪਤਾ ਲਗਾਉਣ ਲਈ ਪੁਲਸ ਅਤੇ ਬੀ.ਐੱਸ.ਐੱਫ ਦੇ ਜਵਾਨਾਂ ਨੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ਇਲੈਕਟ੍ਰੀਸ਼ੀਅਨ ਕਤਲ ਮਾਮਲੇ ਦੀ ਸੁਲਝੀ ਗੁੰਥੀ : ਪ੍ਰੇਮਿਕਾ ਦੇ ਪਿਤਾ ਤੇ ਮਾਮੇ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਮਿਲੀ ਜਾਣਕਾਰੀ ਅਨੁਸਾਰ ਥਾਣਾ ਘਰਿੰਡਾ ਅੰਮ੍ਰਿਤਸਰ ਦੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਖਾਲੜਾ ਅਧੀਨ ਆਉਂਦੇ ਪਿੱਲਰ ਨੰਬਰ 145/17-18, ਬੀ. ਓ.ਪੀ. ਪਲੋਹ ਪੱਤੀ ਨੇੜੇ ਪਾਕਿਸਤਾਨ ਵੱਲੋਂ ਭੇਜੀ ਗਈ ਹਥਿਆਰਾਂ ਦੀ ਖੇਪ ਇਕ ਖੇਤ ’ਚ ਦੱਬੀ ਗਈ ਹੈ। ਇਸ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਬੀ. ਐੱਸ. ਐੱਫ. ਦੀ 103 ਬਟਾਲੀਅਨ ਅਤੇ ਜ਼ਿਲ੍ਹਾ ਤਰਨਤਾਰਨ ਅਤੇ ਅੰਮ੍ਰਿਤਸਰ ਦੀ ਸਾਂਝੀ ਟੀਮ ਵੱਲੋਂ ਸਰਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਟੀਮ ਨੇ ਖੇਤ ’ਚ ਦਬੇ ਹੋਏ 8 ਪਿਸਤੌਲ,16 ਮੈਗਜ਼ੀਨ, 270 ਰਾਊਂਡ ਬਰਾਮਦ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ