ਪਾਕਿ ’ਚ ਨੌਕਰੀ ਤੋਂ ਘਰ ਵਾਪਸ ਆ ਰਹੀ ਨਾਬਾਲਿਗ ਹਿੰਦੂ ਕੁੜੀ ਹੋਈ ਅਗਵਾ

Friday, Mar 19, 2021 - 08:36 AM (IST)

ਪਾਕਿ ’ਚ ਨੌਕਰੀ ਤੋਂ ਘਰ ਵਾਪਸ ਆ ਰਹੀ ਨਾਬਾਲਿਗ ਹਿੰਦੂ ਕੁੜੀ ਹੋਈ ਅਗਵਾ

ਗੁਰਦਾਸਪੁਰ/ਪਾਕਿਸਤਾਨ (ਜ. ਬ.) - ਪਾਕਿਸਤਾਨ ਦੇ ਰਾਜ ਸਿੰਧ ’ਚ ਕਵਿਤਾ ਨਾਂ ਦੀ ਨਾਬਾਲਿਗ ਹਿੰਦੂ ਕੁੜੀ ਦੇ ਅਗਵਾ, ਜ਼ਰਬੀ ਧਰਮ ਤਬਦੀਲੀ ਅਤੇ ਅਗਵਾ ਕਰਨ ਵਾਲੇ ਨਾਲ ਨਿਕਾਹ ਕਰਨ ਦਾ ਮਾਮਲਾ ਅਜੇ ਸ਼ਾਂਤ ਵੀ ਨਹੀਂ ਹੋਇਆ ਸੀ ਕਿ ਇਕ ਘਟਨਾ ਹੋਰ ਵਾਪਰ ਗਈ। ਪਾਕਿ ’ਚ ਸਿੰਧ ਰਾਜ ਦੇ ਸ਼ਹਿਰ ਹੈਦਰਾਬਾਦ ਤੋਂ ਇਕ ਨਾਬਾਲਿਗ ਹਿੰਦੂ ਕੁੜੀ ਪੂਜਾ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਕੁੜੀ ਨੂੰ ਦੇਰ ਸ਼ਾਮ ਉਸ ਸਮੇਂ ਅਗਵਾ ਕੀਤਾ ਗਿਆ, ਜਦੋਂ ਉਹ ਨੌਕਰੀ ਤੋਂ ਘਰ ਵਾਪਸ ਆ ਰਹੀ ਸੀ।

ਪੜ੍ਹੋ ਇਹ ਵੀ ਖ਼ਬਰ - ਮਾਸਟਰ ਸਲੀਮ ਨੂੰ ਮਾਸਕ ਨਾ ਪਾਉਣਾ ਪਿਆ ਮਹਿੰਗਾ, ਪੁਲਸ ਨੇ ਕੱਟਿਆ ਚਲਾਨ

ਸਰਹੱਦ ਪਾਰ ਸੂਤਰਾਂ ਅਨੁਸਾਰ 16 ਸਾਲਾ ਪੂਜਾ ਤੰਦੂ ਜਾਮ ਰੋਡ ’ਤੇ ਇਕ ਪ੍ਰਾਈਵੇਟ ਕੰਪਨੀ ’ਚ ਨੌਕਰੀ ਕਰਦੀ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਉਹ ਨੌਕਰੀ ਤੋਂ ਵਾਪਸ ਆਪਣੇ ਘਰ ਜਾ ਰਹੀ ਸੀ। ਉਸ ਦੇ ਪਰਿਵਾਰ ਵਾਲਿਆਂ ਨੇ ਪੁਲਸ ਕੋਲ ਗੁਹਾਰ ਲਾਈ ਹੈ ਕਿ ਉਸ ਦੀ ਤੁਰੰਤ ਤਲਾਸ਼ ਕਰ ਕੇ ਉਨ੍ਹਾਂ ਨੂੰ ਸਪੁਰਦ ਕੀਤੀ ਜਾਵੇ ਨਹੀਂ ਤਾਂ ਉਸ ਦਾ ਵੀ ਜਬਰੀ ਧਰਮ ਤਬਦੀਲੀ ਕਰ ਕੇ ਅਗਵਾ ਕਰਨ ਵਾਲੇ ਨਾਲ ਹੀ ਨਿਕਾਹ ਕਰਵਾ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਪੈਸੇ ਦੇ ਲੈਣ-ਦੇਣ ਕਾਰਣ ਨੌਜਵਾਨ ਦਾ ਕਤਲ, ਗਲੀ-ਸੜੀ ਲਾਸ਼ ਸੂਏ ’ਚੋਂ ਬਰਾਮਦ 

ਪੀੜਤ ਪਰਿਵਾਰ ਵਾਲਿਆਂ ਨੇ ਪੂਜਾ ਦੇ ਅਗਵਾ ਦਾ ਦੋਸ਼ ਮੀਆਂ ਮਿੱਠੂ ਨਾਮ ਦੇ ਮੌਲਵੀ ’ਤੇ ਲਾਇਆ ਹੈ, ਜੋ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸਮੇਤ ਫੌਜੀ ਅਧਿਕਾਰੀਆਂ ਦਾ ਵਿਸ਼ੇਸ਼ ਪਾਤਰ ਹੈ। ਉਥੇ ਹੀ ਦੂਜੇ ਪਾਸੇ ਹੈਦਰਾਬਾਦ ਪੁਲਸ ਨੇ ਅਜੇ ਪੂਜਾ ਦੇ ਅਗਵਾ ਹੋਣ ਦੀ ਸ਼ਿਕਾਇਤ ਦਰਜ ਕਰਨ ਤੋਂ ਇਹ ਕਹਿ ਕੇ ਮਨ੍ਹਾ ਕਰ ਦਿੱਤਾ ਹੈ ਕਿ ਇਕ-ਦੋ ਦਿਨ ਵੇਖਿਆ ਜਾਵੇ ਸ਼ਾਇਦ ਉਹ ਵਾਪਸ ਘਰ ਆ ਜਾਵੇ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ’ਚ ਨਹੀਂ ਲੱਗੇਗਾ ਨਾਈਟ ਕਰਫਿਊ

ਪੜ੍ਹੋ ਇਹ ਵੀ ਖ਼ਬਰ - ਖਡੂਰ ਸਾਹਿਬ 'ਚ ਹੋਈ ਗੈਂਗਵਾਰ ਦੌਰਾਨ ਚੱਲੀਆਂ ਗੋਲ਼ੀਆਂ, ਬੇ-ਕਸੂਰ ਬਜ਼ੁਰਗ ਦੀ ਹੋਈ ਮੌਕੇ ’ਤੇ ਮੌਤ


author

rajwinder kaur

Content Editor

Related News