ਪਾਕਿ ISI ਨੂੰ ਭਾਰਤੀ ਫੌਜ ਦੀ ਖੁਫੀਆ ਜਾਣਕਾਰੀ ਅਤੇ ਤਾਇਨਾਤੀ ਦੀ ਲੋਕੇਸ਼ਨ ਦੇਣ ਵਾਲਾ ਗ੍ਰਿਫ਼ਤਾਰ
Thursday, Feb 17, 2022 - 10:05 AM (IST)
ਅੰਮ੍ਰਿਤਸਰ (ਸੰਜੀਵ)- ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਨੂੰ ਭਾਰਤੀ ਫੌਜ ਦੀਆਂ ਖੁਫੀਆ ਜਾਣਕਾਰੀਆਂ ਅਤੇ ਤਾਇਨਾਤੀ ਦੀ ਲੋਕੇਸ਼ਨ ਪਹੁੰਚਾਉਣ ਵਾਲੇ ਬਲਰਾਜ ਸਿੰਘ ਵਾਸੀ ਮੁਹਾਵਾ ਨੂੰ ਥਾਣਾ ਘਰਿੰਡਾ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦਾ ਸਾਥੀ ਰਛਪਾਲ ਸਿੰਘ ਪਾਲਾ ਪੁਲਸ ਨੂੰ ਚਕਮਾ ਦੇ ਫ਼ਰਾਰ ਹੋਣ ’ਚ ਸਫਲ ਹੋ ਗਿਆ। ਫਿਲਹਾਲ ਪੁਲਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਬਲਰਾਜ ਸਿੰਘ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਥਾਣਾ ਘਰਿੰਡਾ ਦੇ ਇੰਚਾਰਜ ਇੰਸਪੈਕਟਰ ਤਜਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤੇ ਮਾਮਲੇ ਵਿਚ ਉਸ ਦਾ ਕਹਿਣਾ ਹੈ ਕਿ ਸੂਚਨਾ ਮਿਲੀ ਸੀ ਕਿ ਉਕਤ ਦੋੋਨੋਂ ਮੁਲਜ਼ਮ ਪਾਕਿ ਵਿਚ ਬੈਠੇ ਖ਼ਤਰਨਾਕ ਸਮੱਗਲਰਾਂ ਅਤੇ ਉਨ੍ਹਾਂ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੇ ਸੰਪਰਕ ਵਿਚ ਹੈ। ਇਕ ਪਾਸੇ ਦੋਨੋਂ ਮੁਲਜ਼ਮ ਸਮੱਗਲਰਾਂ ਲਈ ਕੰਮ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਭਾਰਤੀ ਫੌਜ ਦੀਆਂ ਖੁਫੀਆ ਜਾਣਕਾਰੀਆਂ ਸੋਸ਼ਲ ਮੀਡੀਆ ਦੇ ਰਸਤੇ ਪਾਕਿਸਤਾਨ ਨੂੰ ਪਹੁੰਚਾ ਰਹੇ ਹਨ। ਇਸ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ ਬਲਰਾਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਸਦਾ ਸਾਥੀ ਚਕਮਾ ਦੇ ਫ਼ਰਾਰ ਹੋ ਗਿਆ। ਰਿਮਾਂਡ ਦੌਰਾਨ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ