ਪਾਕਿ ਤੋਂ ਪਰਤੇ ਪਾਜ਼ੇਟਿਵ ਸ਼ਰਧਾਲੂ ਆਪਣੇ ਘਰਾਂ ’ਚ ਇਕਾਂਤਵਾਸ ਰਹਿਣ : ਬੀਬੀ ਜਗੀਰ ਕੌਰ
Friday, Apr 23, 2021 - 11:21 AM (IST)
ਅੰਮ੍ਰਿਤਸਰ (ਦੀਪਕ) - ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਗਏ ਸ਼ਰਧਾਲੂਆਂ ਦੀ ਵਾਪਸੀ ਮੌਕੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਰੈਪਿਡ ਜਾਂਚ ਦੌਰਾਨ ਸ਼ਰਧਾਲੂਆਂ ਦੇ ਪਾਜ਼ੇਟਿਵ ਪਾਏ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਆਪੋ-ਆਪਣੇ ਘਰਾਂ ਵਿਚ ਇਕਾਂਤਵਾਸ ਰਹਿਣ ਦੀ ਅਪੀਲ ਕੀਤੀ ਹੈ।
ਪੜ੍ਹੋ ਇਹ ਵੀ ਖਬਰ - Big Breaking : ਪਾਕਿਸਤਾਨ ਤੋਂ ਆਏ 303 ਸਿੱਖ ਸ਼ਰਧਾਲੂਆਂ ’ਚੋਂ 100 ਕੋਰੋਨਾ ਪਾਜ਼ੇਟਿਵ (ਵੀਡੀਓ)
ਬੀਬੀ ਜਗੀਰ ਕੌਰ ਨੇ ਕਿਹਾ ਕਿ ਮਿਲੀਆਂ ਰਿਪੋਰਟਾਂ ਅਨੁਸਾਰ ਮੌਕੇ ’ਤੇ ਰਿਪੋਰਟ ਦੇਣ ਵਾਲੇ ਰੈਪਿਡ ਟੈਸਟ ਸਮੇਂ ਕੁਝ ਸ਼ਰਧਾਲੂ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ ਪਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਕ ਸਮੱਸਿਆ ਨਾ ਹੋਣ ਕਾਰਣ ਉਹ ਬਿਲਕੁਲ ਠੀਕ ਹਨ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣ। ਉਨ੍ਹਾਂ ਸ਼ਰਧਾਲੂਆਂ ਦੇ ਜਲਦੀ ਤੰਦਰੁਸਤ ਹੋਣ ਦੀ ਅਰਦਾਸ ਕੀਤੀ।
ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਦੱਸ ਦੇਈਏ ਕਿ ਖ਼ਾਲਸਾ ਸਾਜਨਾ ਦਿਹਾੜਾ ਮਨਾ ਕੇ ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂਆਂ ’ਚੋਂ 100 ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਥੇ ਦੀ ਵਾਪਸੀ ਮੌਕੇ ਸਿਹਤ ਵਿਭਾਗ ਵੱਲੋਂ ਅਟਾਰੀ-ਵਾਹਗਾ ਬਾਰਡਰ ’ਤੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ, ਜਿਸ ਵਿੱਚੋਂ 100 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ’ਤੇ ਬਾਕੀ ਦੇ ਸ਼ਰਧਾਲੂਆਂ ’ਚ ਦਹਿਸ਼ਤ ਫੈਲ ਗਈ ਹੈ।
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)