ਪਾਕਿ ਰੇਲ ਮੰਤਰੀ ਦਾ ਬਿਆਨ, ‘ਬਦਲਿਆ ਜਾਵੇਗਾ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ’

09/01/2019 11:30:19 PM

ਇਸਲਾਮਾਬਾਦ - ਆਪਣੇ ਬਿਆਨਾਂ ਨੂੰ ਲੈ ਕੇ ਹਮੇਸ਼ਾ ਚਰਚਾ ’ਚ ਰਹਿਣ ਵਾਲੇ ਰੇਲ ਮੰਤਰੀ ਰਾਸ਼ਿਦ ਅਹਿਮਦ ਨੇ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ ਬਦਲਣ ਦਾ ਐਲਾਨ ਕੀਤਾ ਹੈ। ਹੁਣ ਇਸ ਦਾ ਨਾਂ ਬਾਬਾ ਗੁਰੂ ਨਾਨਕ ਰੇਲਵੇ ਸਟੇਸ਼ਨ ਹੋਵੇਗਾ। ਪਾਕਿਸਤਾਨ ਦੇ ਪੰਜਾਬ ਸੂਬੇ ’ਚ ਸਥਿਤ ਨਨਕਾਣਾ ਸਾਹਿਬ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ ਅਤੇ ਇਹ ਦੁਨੀਆ ਭਰ ਦੇ ਸਿੱਖਾਂ ਲਈ ਇਤਿਹਾਸਕ ਅਤੇ ਪਵਿੱਤਰ ਸ਼ਹਿਰ ਹੈ। ਇਸ ਇਤਿਹਾਸਕ ਗੁਰੂਦੁਆਰੇ ਨੂੰ ਭਾਰਤ ਦੇ ਸਰਹੱਦੀ ਜ਼ਿਲੇ ਗੁਰਦਾਸਪੁਰ ਨਾਲ ਜੋੜਣ ਲਈ ਕਰਤਾਰਪੁਰ ਗਲਿਆਰਾ ਵੀ ਸ਼ੁਰੂ ਕੀਤਾ ਗਿਆ ਹੈ।

PunjabKesari

ਪਾਕਿਸਤਾਨ ਦੇ 2 ਪਵਿੱਤਰ ਤੀਰਥ ਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਦੇ ਪੰਜਾਬ ਸੂਬੇ ’ਚ ਲਾਹੌਰ ਤੋਂ ਲਗਭਗ 75 ਕਿਲੋਮੀਟਰ ਦੂਰ ਹੈ, ਜਦਕਿ ਦੂਜਾ ਕਰਤਾਰਪੁਰ ਹੈ ਜੋ ਲਾਹੌਰ ਤੋਂ ਲਗਭਗ 117 ਕਿਲੋਮੀਟਰ ਦੂਰ ਸਥਿਤ ਹੈ। ਭਾਰਤ ਦੇ ਤੀਰਥ ਯਾਤਰੀ ਪਹਿਲਾਂ ਕਰਤਾਰਪੁਰ ਸਾਹਿਬ ਫਿਰ ਨਨਕਾਣਾ ਸਾਹਿਬ ਜਾਂਦੇ ਹਨ। ਪਿਛਲੇ ਕਈ ਮਹੀਨਿਆਂ ਤੋਂ ਇਨਾਂ ਦੋਹਾਂ ਥਾਂਵਾਂ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵਿਚਾਲੇ ਕਈ ਤਰ੍ਹਾਂ ਦੀ ਗੱਲਬਾਤ ਦਾ ਦੌਰ ਚੱਲਿਆ।

PunjabKesari

ਪਿਛਲੇ ਸਾਲ ਪੰਜਾਬ ਦੇ ਗੁਰਦਾਸਪੁਰ ਜ਼ਿਲੇ ’ਚ ਕਰਤਾਰਪੁਰ ਗਲਿਆਰੇ ਦਾ ਰਸਮੀ ਨੀਂਹ ਪੱਥਰ ਉਪ ਰਾਸ਼ਟਰਪਤੀ ਵੈਂਕੇਯਾ ਨਾਇਡੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ’ਚ ਰਖਿਆ ਗਿਆ ਸੀ। ਇਸ ਤੋਂ ਇਲਾਵਾ ਪਾਕਿਸਤਾਨ ਵੱਲੋਂ ਵੀ ਇਸ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਜਿਸ ’ਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਨੂੰ ਵੀ ਸੱਦਾ ਦਿੱਤਾ ਹੈ। ਇਸ ’ਚ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ ਸੀ।

 


Khushdeep Jassi

Content Editor

Related News