ਪਾਕਿ ਸਮੱਗਲਰਾਂ ਨਾਲ ਸਬੰਧ ਰੱਖਣ ਵਾਲੇ 2 ਨੌਜਵਾਨ ਦੇਸੀ ਪਿਸਤੌਲ ਸਣੇ ਗ੍ਰਿਫ਼ਤਾਰ

Tuesday, Nov 30, 2021 - 10:21 AM (IST)

ਗੁਰਦਾਸਪੁਰ (ਜੀਤ ਮਠਾਰੂ, ਸਰਬਜੀਤ, ਹੇਮੰਤ) - ਗੁਰਦਾਸਪੁਰ ਜ਼ਿਲ੍ਹੇ ਦੀ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ 2 ਲੋਕਾਂ ਨੂੰ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਰਾਜ ਸਿੰਘ ਉਰਫ ਸ਼ਿੰਦੂ ਪੁੱਤਰ ਫੁੱਮਣ ਸਿੰਘ ਵਾਸੀ ਵੱਡੀ ਮਿਆਣੀ (ਹੁਸ਼ਿਆਰਪੁਰ) ਕਤਲ ਕੇਸ ਦੇ ਸਬੰਧ ’ਚ ਕੇਂਦਰੀ ਜੇਲ੍ਹ ਹੁਸ਼ਿਆਰ ਵਿਖੇ ਬੰਦ ਸੀ। ਕੁਝ ਦਿਨ ਪਹਿਲਾਂ ਹੀ ਉਹ ਜ਼ਮਾਨਤ ’ਤੇ ਬਾਹਰ ਆਇਆ ਹੈ। ਉਸਦੇ ਮਾਮੇ ਦਾ ਮੁੰਡਾ ਸੋਨੂੰ ਪੁੱਤਰ ਲਾਲ ਸਿੰਘ ਵਾਸੀ ਨਿਹਾਲੇਵਾਲਾ ਥਾਣਾ ਸਦਰ ਫਿਰੋਜ਼ਪੁਰ ਖ਼ਿਲਾਫ਼ ਪਹਿਲਾ ਹੀ ਕਾਫ਼ੀ ਮੁਕਦਮੇ ਦਰਜ ਹਨ। ਉਨ੍ਹਾਂ ਦੋਵਾਂ ’ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਸਮੱਗਲਰਾਂ ਨਾਲ ਵੀ ਸਬੰਧ ਹਨ। 

ਪੜ੍ਹੋ ਇਹ ਵੀ ਖ਼ਬਰ  ਖ਼ੁਸ਼ਖ਼ਬਰੀ : CM ਚੰਨੀ ਨੇ ਸਿੱਖਿਆ ਵਿਭਾਗ ’ਚ 10,000 ਤੋਂ ਵੱਧ ਭਰਤੀਆਂ ਭਰਨ ਦੀ ਦਿੱਤੀ ਮਨਜ਼ੂਰੀ

ਜਾਣਕਾਰੀ ਮਿਲੀ ਕਿ ਰਾਜ ਸਿੰਘ ਉਰਫ ਸ਼ਿੰਦੂ ਨੇ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆ ਕੇ ਆਪਣੇ ਜਾਣਕਾਰ ਪਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਪਾਸੋਂ ਹਥਿਆਰ ਅਤੇ ਵਿਸਫੋਟਕ ਪਦਾਰਥਾਂ ਦੀ ਸਮੱਗਰੀ ਨੂੰ ਪਾਕਿਸਤਾਨ ਬੈਠੇ ਸਮੱਗਲਰਾਂ ਨੇ ਉਸਦੇ ਜਾਣੂ ਸਮੱਗਲਰਾਂ ਨੂੰ ਭਾਰਤ ’ਚ ਪਹੁੰਚਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਾਜ ਸਿੰਘ ਉਰਫ ਸ਼ਿੰਦੂ ਆਪਣੇ ਸਾਥੀ ਜਸਮੀਤ ਸਿੰਘ ਉਰਫ ਜੱਗਾ ਨੂੰ ਨਾਲ ਲੈ ਕੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਇਲਾਕੇ ’ਚ ਕਿਸੇ ਵਾਰਦਾਤ ਕਰਨ ਦੀ ਫਿਰਾਕ ’ਚ ਗੁਰਦਾਸਪੁਰ ਸਾਇਡ ਤੋਂ ਆ ਰਹੇ ਸਨ। ਇਸ ਸਬੰਧੀ ਗੁਪਤ ਸੂਚਨਾ ਮਿਲਣ ’ਤੇ ਪੁਲਸ ਨੇ ਟੀ-ਪੁਆਇੰਟ ਧੁੱਸੀ ਬੰਨ੍ਹ ਸਲਾਹਪੁਰ ਬੇਟ ਵਿਖੇ ਨਾਕਬੰਦੀ ਕੀਤੀ ਤਾਂ ਉਕਤ ਦੋਸ਼ੀਆਂ ਨੂੰ ਇਕ ਦੇਸੀ ਪਿਸਤੌਲ ਅਤੇ ਸਪਲੈਂਡਰ ਮੋਟਰਸਾਇਕਲ ਨੰਬਰ ਪੀਬੀ.07.ਬੀਆਰ.1853 ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - ਜਥੇ ਨਾਲ ਪਾਕਿ ਗਈ ਵਿਆਹੁਤਾ ਜਨਾਨੀ ਨੇ ਪਤੀ ਦੇ ਸਾਹਮਣੇ ਲਾਹੌਰ 'ਚ ਕਰਵਾਇਆ ਦੂਜਾ ਵਿਆਹ


rajwinder kaur

Content Editor

Related News