ਪਾਕਿਸਤਾਨ ਨੇ ਬੰਦ ਕੀਤੇ ਫਲੱਡ ਗੇਟ, ਭਾਰਤੀ ਸਰਹੱਦ ’ਚ ਆਇਆ ਹੜ੍ਹ ਦਾ ਪਾਣੀ
Sunday, Jul 16, 2023 - 06:27 PM (IST)
ਫਾਜ਼ਿਲਕਾ (ਲੀਲਾਧਰ) : ਫਾਜ਼ਿਲਕਾ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਇਲਾਕਿਆਂ ’ਚ ਹੜ੍ਹ ਦਾ ਪਾਣੀ ਤਬਾਹੀ ਮਚਾ ਰਿਹਾ ਹੈ। ਦੂਜੇ ਪਾਸੇ ਪਾਕਿਸਤਾਨ ਵਾਲੇ ਪਾਸਿਓਂ ਸਤਲੁਜ ਦਰਿਆ ’ਚ ਵਧਦੇ ਪਾਣੀ ਨੂੰ ਦੇਖਦੇ ਹੋਏ ਹੜ੍ਹ ਦਾ ਪਾਣੀ ਭਾਰਤੀ ਸਰਹੱਦ ’ਚ ਛੱਡਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੜ੍ਹ ਦਾ ਖਤਰਾ ਹੋਰ ਵਧ ਗਿਆ ਹੈ। ਬੀ. ਐੱਸ. ਐੱਫ. ਦੇ ਸੂਤਰਾਂ ਅਨੁਸਾਰ ਸਰਹੱਦ ’ਤੇ ਭਾਰਤ-ਪਾਕਿ ਸੁਰੱਖਿਆ ਅਧਿਕਾਰੀਆਂ ਵਿਚਾਲੇ ਹੋਈ ਆਪਸੀ ਗੱਲਬਾਤ ’ਚ ਇਹ ਫੈਸਲਾ ਕੀਤਾ ਗਿਆ ਸੀ ਕਿ ਪਾਕਿਸਤਾਨ ਹੁਸੈਨੀਵਾਲਾ ਹੈੱਡਵਰਕਸ ਤੋਂ ਆਉਣ ਵਾਲੇ ਪਾਣੀ ਲਈ ਫਾਜ਼ਿਲਕਾ ਸੈਕਟਰ ’ਚ ਪਾਕਿਸਤਾਨੀ ਸਰਹੱਦ ’ਤੇ ਸਤਲੁਜ ਦਰਿਆ ’ਚ ਆਉਣ ਵਾਲੇ ਪਾਣੀ ਨੂੰ ਛੱਡਣ ਲਈ ਛੇ ਗੇਟ ਖੋਲ੍ਹੇਗਾ।
ਇਹ ਵੀ ਪੜ੍ਹੋ : ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ
ਤਿੰਨ ਦਿਨਾਂ ਤੋਂ ਗੇਟ ਖੁੱਲ੍ਹੇ ਰਹਿਣ ਕਾਰਨ ਹੜ੍ਹ ਦਾ ਪਾਣੀ ਭਾਰਤੀ ਸਰਹੱਦ ਤੋਂ ਪਾਕਿਸਤਾਨੀ ਸਰਹੱਦ ਵੱਲ ਜਾਂਦਾ ਰਿਹਾ ਪਰ ਅੱਜ ਪਾਕਿਸਤਾਨ ਨੇ ਸਤਲੁਜ ਦੇ ਛੇ ਫਲੱਡ ਗੇਟ ਬੰਦ ਕਰ ਦਿੱਤੇ, ਜਿਸ ਕਾਰਨ ਪਾਕਿਸਤਾਨੀ ਪਾਣੀ ਸਰਹੱਦੀ ਪਿੰਡਾਂ ’ਚ ਦਾਖਲ ਹੋ ਗਿਆ ਹੈ। ਬੀ. ਐੱਸ. ਐੱਫ. ਦੀ 55ਵੀਂ ਬਟਾਲੀਅਨ ਦੇ ਅਧਿਕਾਰੀ ਅਤੇ ਜਵਾਨ ਪਿੰਡ ਵਾਸੀਆਂ ਨਾਲ ਮਿਲ ਕੇ ਹੜ੍ਹ ਦੇ ਪਾਣੀ ਨੂੰ ਰੋਕਣ ਲਈ ਉਪਰਾਲੇ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਲੈ ਕੇ ਆਏ ਵੱਡੀ ਅਪਡੇਟ, ਸਿੱਖਿਆ ਮੰਤਰੀ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8