ਪਾਕਿਸਤਾਨ ’ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

Tuesday, Aug 17, 2021 - 06:51 PM (IST)

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲਾਹੌਰ (ਪਾਕਿਸਤਾਨ) ਵਿੱਚ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਦਫ਼ਤਰ ਤੋਂ ਜਾਰੀ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਅਜਿਹਾ ਸਿੱਖ ਰਾਜਾ ਸੀ, ਜਿਸ ਦੇ ਰਾਜ ਵਿੱਚ ਸਭ ਨੂੰ ਬਰਾਬਰ ਹੱਕ ਸਨ ਅਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਗੁਰੂ ਸਾਹਿਬਾਨਾਂ ਦੇ ਮੂਲ ਸਿਧਾਂਤਾਂ ਦੇ ਅਧਾਰਿਤ ਸੀ, ਜਿਸ ਵਿੱਚ ਸਮਾਜਿਕ ਸਮਾਨਤਾ ਤੇ ਸਭ ਨੂੰ ਧਾਰਮਿਕ ਅਜ਼ਾਦੀ ਸੀ। ਉਨ੍ਹਾਂ ਦੇ ਦਰਬਾਰ ਵਿੱਚ ਸਿੱਖਾਂ ਤੋਂ ਇਲਾਵਾ ਹੋਰਨਾਂ ਧਰਮਾਂ ਦੇ ਅਧਿਕਾਰੀ ਵੀ ਤਾਇਨਾਤ ਸਨ। 

ਪੜ੍ਹੋ ਇਹ ਵੀ ਖ਼ਬਰ - ਹੈਲੀਕਾਪਟਰ ਹਾਦਸੇ ’ਚ ਮਾਰੇ ਗਏ ਪਾਇਲਟ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਧਾਹਾਂ ਮਾਰ ਰੋਈ ਪਤਨੀ ਤੇ ਪੁੱਤ (ਤਸਵੀਰਾਂ)

ਬੀਬੀ ਜਗੀਰ ਕੌਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਿਥੇ ਗੁਰਦੁਆਰਾ ਸਾਹਿਬਾਨ ਦੇ ਨਾਮ ਜਗੀਰਾਂ ਲਗਾਈਆਂ, ਉਥੇ ਧਰਮ ਨਿਰਪੱਖਤਾ ਦੀ ਮਿਸਾਲ ਪੈਦਾ ਕਰਦਿਆਂ ਦੂਸਰੇ ਧਰਮਾਂ ਦਾ ਵੀ ਵੱਡਾ ਸਤਿਕਾਰ ਕੀਤਾ ਅਤੇ ਲੋੜ ਅਨੁਸਾਰ ਕਾਰਜ ਕਰਵਾਏ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਨਾਮ ਦੁਨੀਆਂ ਦੇ ਚੋਣਵੇਂ ਸ਼ਾਸਕਾਂ ਵਿੱਚ ਸ਼ਮਾਰ ਹੈ ਜਿਨ੍ਹਾਂ ਨੇ ਮਨੁੱਖਤਾ ਦੀ ਭਲਾਈ ਲਈ ਵੱਡੇ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਵਿਸ਼ਵ ਮਾਨਤਾ ਵਾਲੇ ਸਿੱਖ ਸ਼ਾਸਕ ਦਾ ਬੁੱਤ ਤੋੜ ਕੇ ਨਫਰਤ ਦਾ ਪ੍ਰਗਟਾਵਾ ਕਰਨਾ ਮਨੁੱਖੀ ਸਰੋਕਾਰਾਂ ਦੇ ਵਿਰੁੱਧ ਕਾਰਵਾਈ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਨਿਰਾਦਰੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੋਂ ਅਜਿਹੀ ਕੋਈ ਘਿਨਾਉਣੀ ਹਰਕਤ ਨਾ ਕਰੇ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ : ਅੰਮ੍ਰਿਤਸਰ ਦੇਹਾਤੀ ਪੁਲਸ ਨੇ ਬਰਾਮਦ ਕੀਤੇ 2 ਹੈਂਡ ਗ੍ਰਨੇਡ ਤੇ 2 ਪਿਸਤੌਲ, 2 ਸ਼ੱਕੀ ਅੱਤਵਾਦੀ ਕਾਬੂ


rajwinder kaur

Content Editor

Related News