ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ: ਸ਼੍ਰੋਮਣੀ ਕਮੇਟੀ
Friday, Jun 17, 2022 - 05:45 PM (IST)
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸ ਦਾ ਸਾਬਕਾ ਵਿਧਾਇਕ ਜੋਗਿੰਦਰ ਭੋਆ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਰਮਦਾਸ ਅਨੁਸਾਰ ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ