ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਪਾਕਿ ਦੇ ਬਿਲਾਵਲ ਭੁੱਟੋ ਦੀ ਟਿੱਪਣੀ ਨਿੰਦਣਯੋਗ : ਅਸ਼ਵਨੀ ਸ਼ਰਮਾ

Saturday, Dec 17, 2022 - 02:10 PM (IST)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਪਾਕਿ ਦੇ ਬਿਲਾਵਲ ਭੁੱਟੋ ਦੀ ਟਿੱਪਣੀ ਨਿੰਦਣਯੋਗ : ਅਸ਼ਵਨੀ ਸ਼ਰਮਾ

ਪਠਾਨਕੋਟ (ਸ਼ਾਰਦਾ) : ਭਾਜਪਾ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਕੀਤੇ ਗਏ ਅਪਮਾਨਜਨਕ ਨਿੱਜੀ ਹਮਲੇ ਲਈ ਪਾਕਿਸਤਾਨ ਸਰਕਾਰ ਅਤੇ ਉਸ ਦੇ ਵਿਦੇਸ਼ ਮੰਤਰੀ ਭੁੱਟੋ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਾਂ ਕਿਹਾ ਕਿ ਇਹ ਪਾਕਿਸਤਾਨ ਦੀ ਨੀਚ ਅਤੇ ਡਿੱਗੀ ਹੋਈ ਸੋਚ ਦਾ ਹੇਠਲਾ ਪੱਧਰ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਸਾਰਾ ਵਿਸ਼ਵ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ, ਯੋਜਨਾਵਾਂ ਅਤੇ ‘ਸਬਕਾ ਸਾਥ ਸਬਕਾ ਵਿਕਾਸ ਤੇ ਸਬਕਾ ਵਿਸ਼ਵਾਸ’ ਦੇ ਮੂਲ ਮੰਤਰ ਦੀ ਪ੍ਰਸ਼ੰਸਾ ਕਰ ਰਿਹਾ ਹੈ ਅਤੇ ਵਿਸ਼ਵ ਦੇ ਦੇਸ਼ ਖੁਦ ਅੱਗੇ ਵਧ ਕੇ ਭਾਰਤ ਨਾਲ ਮਿੱਤਰਤਾ ਕਰਨ ਲਈ ਅੱਗੇ ਆ ਰਹੇ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਵਿਸ਼ਵ ਦੀ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਵਾਲਾ ਦੇਸ਼ ਬਣ ਗਿਆ ਹੈ।

ਇਹ ਵੀ ਪੜ੍ਹੋ : ਰਾਜਪਾਲ ਦੇ ਨਾਲ ਮੇਰੇ ਸੰਬੰਧ ਚੰਗੇ : ਭਗਵੰਤ ਮਾਨ    

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਿਲਾਵਲ ਭੁੱਟੋ ਵਿਦੇਸ਼ ਮੰਤਰੀ ਵਜੋਂ ਆਪਣੇ ਅਹੁਦੇ ਦੀ ਗਰਿਮਾ ਨੂੰ ਭੁੱਲ ਗਏ ਹਨ, ਜਿਸ ਦੀ ਭਾਰਤੀ ਜਨਤਾ ਪਾਰਟੀ ਪੰਜਾਬ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਸ ਤਰ੍ਹਾਂ ਦੀਆਂ ਟਿਪਣੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ ਇਸ ਬਿਆਨ ਤੋਂ ਭਾਰਤੀ ਬਹੁਤ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਵਿਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬਿਲਾਵਲ ਭੁਟੋ ਵੱਲੋਂ ਕੀਤੀ ਗਈ ਟਿੱਪਣੀ ਲਈ ਪਾਕਿਸਤਾਨ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ ਇਸ ਬਿਆਨ ਨਾਲ ਦੁਨੀਆ ਦੇ ਸਾਹਮਣੇ ਪਾਕਿਸਤਾਨ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ।

ਇਹ ਵੀ ਪੜ੍ਹੋ : ਆਈ. ਡੀ. ਬੀ. ਆਈ. ਬੈਂਕ ਨੇ ਜ਼ੀ. ਐਂਟਰਟੇਨਮੈਂਟ ਖਿਲਾਫ ਦਿਵਾਲੀਆ ਕਾਰਵਾਈ ਨੂੰ ਲੈ ਕੇ ਦਿੱਤੀ ਅਰਜ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News