ਪਾਕਿਸਤਾਨ ਅੰਦਰ ਗਾਇਬ ਹੋਏ ਸਿੱਖ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

04/19/2022 4:01:40 PM

ਅੰਮ੍ਰਿਤਸਰ - ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਛਪੀਆਂ ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਸ ਅਧਿਕਾਰੀ ਸ. ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ। 

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ, ਜਿਨ੍ਹਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਉਥੇ ਸਿੱਖ ਅਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਅਤੇ ਕਿਸੇ ਵੀ ਦੇਸ਼ ਵਿਚ ਵੱਸਦੇ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਜ਼ਿੰਮੇਵਾਰ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਕਿਹਾ ਕਿ ਗੁਲਾਬ ਸਿੰਘ ਸ਼ਾਹੀਨ ਨੂੰ ਚੁੱਕ ਕੇ ਅਣਦੱਸੀ ਥਾਂ ’ਤੇ ਲੈ ਜਾਣ ਦਾ ਮਾਮਲਾ ਪਾਕਿਸਤਾਨ ਅੰਦਰ ਸਿੱਖਾਂ ਵਿਚ ਡਰ ਪੈਦਾ ਕਰਨ ਵਾਲਾ ਹੈ, ਜਿਸ ਬਾਰੇ ਉਥੋਂ ਦੀ ਸਰਕਾਰ ਨੂੰ ਤੁਰੰਤ ਸਪੱਸ਼ਟ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਖ਼ਬਰ ਦਰੁੱਸਤ ਹੈ ਤਾਂ ਇਸ ਤੋਂ ਮੰਦਭਾਗੀ ਗੱਲ ਹੋਰ ਨਹੀਂ ਹੋ ਸਕਦੀ।


rajwinder kaur

Content Editor

Related News