ਪਾਕਿਸਤਾਨ ਵੱਲੋਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਚੰਡੀਗੜ੍ਹ ਸਣੇ 15 ਥਾਵਾਂ ''ਤੇ ਹਮਲੇ

Thursday, May 08, 2025 - 03:03 PM (IST)

ਪਾਕਿਸਤਾਨ ਵੱਲੋਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਚੰਡੀਗੜ੍ਹ ਸਣੇ 15 ਥਾਵਾਂ ''ਤੇ ਹਮਲੇ

ਚੰਡੀਗੜ੍ਹ/ਜਲੰਧਰ : ਭਾਰਤ ਵੱਲੋਂ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ "ਤੇ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਵੱਲੋਂ ਬੀਤੇ ਦੇਰ ਰਾਤ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਾਲ, ਫਲੋਡੀ, ਭੁੱਜ, ਉਤਾਰਲਾਈ ਵਿਚ ਹਮਲੇ ਦੀ ਕੋਸ਼ਿਸ਼ ਕੀਤੀ ਹੈ। ਇਸ ਦੀ ਜਾਣਕਾਰੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਹੈ। ਸਰਕਾਰ ਨੇ ਦੱਸਿਆ ਹੈ ਕਿ ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਗਈਆਂ ਸਨ,ਜਿਨ੍ਹਾਂ ਨੂੰ ਭਾਰਤ ਨੇ ਅਸਫਲ ਕਰ ਦਿੱਤਾ ਹੈ। ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਹਵਾ ਵਿਚ ਹੀ ਪਾਕਿਸਤਾਨ ਵੱਲੋਂ ਦਾਗੀਆਂ ਗਈਆਂ ਮਿਜ਼ਾਈਲਾਂ ਨਸ਼ਟ ਕਰ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : ਪੰਜਾਬ ਦੇ ਇਹ ਪਿੰਡ ਹੋਣ ਲੱਗੇ ਖਾਲ੍ਹੀ, ਸੁਰੱਖਿਅਤ ਥਾਵਾਂ 'ਤੇ ਪਹੁੰਚਣ ਲੱਗੇ ਲੋਕ


author

Gurminder Singh

Content Editor

Related News