ਪੰਜਾਬ ਪੁਲਸ ਵਲੋਂ ਪਾਕਿ ਆਧਾਰਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਅਸਲੇ ਸਣੇ 3 ਗ੍ਰਿਫ਼ਤਾਰ

Wednesday, Nov 22, 2023 - 09:27 AM (IST)

ਪੰਜਾਬ ਪੁਲਸ ਵਲੋਂ ਪਾਕਿ ਆਧਾਰਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਅਸਲੇ ਸਣੇ 3 ਗ੍ਰਿਫ਼ਤਾਰ

ਬਠਿੰਡਾ : ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਆਈ. ਐੱਸ. ਆਈ. ਵੱਲੋਂ ਸੰਚਾਲਿਤ ਪਾਕਿਸਤਾਨ ਆਧਾਰਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਮਾਡਿਊਲ ਨਾਲ ਜੁੜੇ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਸਕੂਲੀ ਬੱਚਿਆਂ ਨਾਲ ਭਰੀ ਬੱਸ ਦੀਆਂ ਬਰੇਕਾਂ ਫੇਲ੍ਹ, ਲੁਧਿਆਣਾ ਤੋਂ ਘੁੰਮਣ ਗਏ ਸੀ ਮੋਰਨੀ (ਤਸਵੀਰਾਂ)

ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਯੂ. ਏ. ਪੀ. ਏ. ਕੇਸਾਂ ਤਹਿਤ ਸੰਗਰੂਲ ਜੇਲ੍ਹ 'ਚ ਬੰਦ ਲੋਕਾਂ ਦੇ ਸੰਪਰਕ 'ਚ ਸਨ। ਇਨ੍ਹਾਂ ਦੋਸ਼ੀਆਂ ਤੋਂ 8 ਹਥਿਆਰ, 9 ਮੈਗਜ਼ੀਨ ਅਤੇ 30 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਪੁਲਸ ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ, ਹੋ ਰਹੀਆਂ ਆਨਲਾਈਨ ਬੈਠਕਾਂ

ਥਾਣਾ ਕੈਂਟ ਬਠਿੰਡਾ ਵਿਖੇ ਐੱਫ. ਆਈ. ਆਰ. ਦਰਜ ਕਰਕੇ ਅਗਲੇਰੀ ਅਤੇ ਪਿਛਲੀ ਕੜੀ ਦਾ ਪਤਾ ਲਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News