ਪਾਕਿਸਤਾਨ ਕਿਸਾਨ ਅੰਦੋਲਨ ਦਾ ਉਠਾ ਸਕਦੈ ਫਾਇਦਾ, ਕੇਂਦਰ ਕਿਸਾਨਾਂ ਦੇ ਮੁੱਦੇ ਨੂੰ ਤੁਰੰਤ ਹੱਲ ਕਰੇ : ਕੈਪਟਨ

10/05/2021 2:09:30 AM

ਚੰਡੀਗੜ੍ਹ(ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਵੀ ਲਖਮੀਪੁਰ ਹਿੰਸਾ ਮਾਮਲੇ ’ਤੇ ਦੁੱਖ ਜਤਾਇਆ ਹੈ। ਕੈਪਟਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਹੁਣ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਵੇ, ਤਾਂ ਕਿ ਪਿਛਲੇ ਕਈ ਮਹੀਨਿਆਂ ਤੋਂ ਤਣਾਅ ਦੇ ਮਹੌਲ ਨੂੰ ਖਤਮ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਕੇਂਦਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਪਾਕਿਸਤਾਨ ਕਿਸਾਨ ਅੰਦੋਲਨ ਦਾ ਫਾਇਦਾ ਉਠਾ ਸਕਦਾ ਹੈ ਤੇ ਪੰਜਾਬ ਵਿਚ ਆਪਣੀਆਂ ਅੱਤਵਾਦੀ ਗਤੀਵਿਧੀਆ ਨੂੰ ਸਰਗਰਮ ਕਰ ਸਕਦਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕਰਨਾ ਚਾਹੀਦਾ ਹੈ।

Bharat Thapa

This news is Content Editor Bharat Thapa