ਪਾਕਿ : ਸ੍ਰੀ ਗੁਰੂ ਨਾਨਕ ਸਾਹਿਬ ਜਯੰਤੀ ਸਬੰਧੀ ਸਿੱਕੇ ਤੇ ਡਾਕ ਟਿਕਟ ਦਾ ਡਿਜ਼ਾਈਨ ਮਨਜ਼ੂਰ

Friday, May 17, 2019 - 09:33 AM (IST)

ਪਾਕਿ : ਸ੍ਰੀ ਗੁਰੂ ਨਾਨਕ ਸਾਹਿਬ ਜਯੰਤੀ ਸਬੰਧੀ ਸਿੱਕੇ ਤੇ ਡਾਕ ਟਿਕਟ ਦਾ ਡਿਜ਼ਾਈਨ ਮਨਜ਼ੂਰ

ਲਾਹੌਰ (ਬਿਊਰੋ)— ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਨਵੰਬਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ 'ਤੇ ਜਾਰੀ ਹੋਣ ਵਾਲੇ ਵਿਸ਼ੇਸ਼ ਸਿੱਕੇ ਅਤੇ ਡਾਕ ਟਿਕਟ ਦੇ ਡਿਜ਼ਾਈਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਨੇ ਬੁੱਧਵਾਰ ਨੂੰ ਇਕ ਬੈਠਕ ਦੌਰਾਨ ਦੱਸਿਆ ਕਿ ਸਿੱਕੇ 'ਤੇ ਜਨਮ ਸਥਾਨ ਨਨਕਾਣਾ ਸਾਹਿਬ ਦੀ ਤਸਵੀਰ ਹੋਵੇਗੀ। ਇਸ ਦੇ ਦੂਜੇ ਪਾਸੇ ਇਸਲਾਮਿਕ ਰਿਪਬਲਿਕ ਆਫ ਪਾਕਿਸਤਾਨ ਅਤੇ 550 ਨੰਬਰ ਛਪਿਆ ਹੋਵੇਗਾ। 

8 ਰੁਪਏ ਤੋਂ ਜ਼ਿਆਦਾ ਦੀ ਕੀਮਤ ਦੇ ਵਿਸ਼ੇਸ਼ ਡਾਕ ਟਿਕਟ 'ਤੇ ਵੀ ਜਨਮ ਸਥਾਨ ਨਨਕਾਣਾ ਸਾਹਿਬ ਦੀ ਤਸਵੀਰ ਅਤੇ 550 ਨੰਬਰ ਛਪਿਆ ਹੋਵੇਗਾ। ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ (ਈ.ਪੀ.ਟੀ.ਬੀ.) ਦੀਆਂ ਤਿਆਰੀਆਂ 'ਤੇ ਪੀ.ਐੱਸ.ਜੀ.ਪੀ.ਸੀ. ਨੇ ਸਤੁੰਸ਼ਟੀ ਪ੍ਰਗਟ ਕੀਤੀ ਹੈ। ਦੁਨੀਆ ਭਰ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਵਿਚ ਟੈਂਟ ਲਗਾ ਕੇ ਠਹਿਰਾਉਣ ਦੀ ਵਿਵਸਥਾ ਕੀਤੀ ਜਾਵੇਗੀ। ਇੱਥੇ 25 ਹਜ਼ਾਰ ਲੋਕਾਂ ਦੇ ਰਹਿਣ ਦੀ ਵਿਵਸਥਾ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੀ ਕਰਤਾਰਪੁਰ ਕੋਰੀਡੋਰ ਦੇ ਨਿਰਮਾਣ 'ਤੇ ਭਾਰਤ ਅਤੇ ਪਾਕਿਸਤਾਨ ਨੇ ਸਹਿਮਤੀ ਪ੍ਰਗਟ ਕੀਤੀ ਸੀ।


author

Vandana

Content Editor

Related News