ਪਾਕਿ ਦੀਆਂ ਨਾਪਾਕ ਹਰਕਤਾਂ ਜਾਰੀ, ਡਰੋਨ ਰਾਹੀਂ ਸਰਹੱਦ ਪਾਰ ਸੁੱਟੇ ਹਥਿਆਰ

Friday, Mar 24, 2023 - 10:48 AM (IST)

ਪਾਕਿ ਦੀਆਂ ਨਾਪਾਕ ਹਰਕਤਾਂ ਜਾਰੀ, ਡਰੋਨ ਰਾਹੀਂ ਸਰਹੱਦ ਪਾਰ ਸੁੱਟੇ ਹਥਿਆਰ

ਗੁਰਦਾਸਪੁਰ (ਵਿਨੋਦ) : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਬੀਤੀ ਰਾਤ ਇਕ ਵਾਰ ਫਿਰ ਪਾਕਿ ਡਰੋਨ ਨੇ ਭਾਰਤੀ ਸਰਹੱਦ 'ਤੇ ਦਸਤਕ ਦਿੱਤੀ, ਜਿਸ ਨੂੰ ਦੇਖਦੇ ਹੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕੀਤੀ ਅਤੇ ਡਰੋਨ ਦਾ ਪਿੱਛਾ ਕੀਤਾ। ਤਲਾਸ਼ੀ ਲੈਣ ਤੋਂ ਬਾਅਦ ਜਵਾਨਾਂ ਨੇ ਡਰੋਨ ਰਾਹੀਂ ਸੁੱਟਿਆ ਹਥਿਆਰ ਬਰਾਮਦ ਕਰ ਲਿਆ।

ਇਹ ਵੀ ਪੜ੍ਹੋ- ਬਾਬਾ ਬਕਾਲਾ ਸਾਹਿਬ ਕੋਰਟ 'ਚ ਅੰਮ੍ਰਿਤਪਾਲ ਦੇ 11 ਸਾਥੀਆਂ ਦੀ ਪੇਸ਼ੀ, ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ

ਸੀਮਾ ਸੁਰੱਖਿਆ ਬਲ ਦੇ ਸੂਤਰਾਂ ਅਨੁਸਾਰ ਬੀਤੀ ਰਾਤ ਗੁਰਦਾਸਪੁਰ ਸੈਕਟਰ ਦੀ ਮੇਟਲਾ ਚੌਂਕੀ ਨੇੜੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਡਰੋਨ ਆਉਣ ਦੀ ਆਵਾਜ਼ ਸੁਣੀ, ਜਿਸ ਨੂੰ ਦੇਖਦੇ ਹੀ ਜਵਾਨਾਂ ਨੇ 54 ਰਾਊਂਡ ਫ਼ਾਇਰ ਕੀਤੇ ਅਤੇ ਡਰੋਨ ਨੂੰ ਵਾਪਸ ਭੇਜ ਦਿੱਤਾ । ਇਸ ਦੇ ਨਾਲ ਹੀ ਜਵਾਨਾਂ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਦੌਰਾਨ ਇਲਾਕੇ 'ਚੋਂ 5 ਪਿਸਤੌਲ, 10 ਮੈਗਜ਼ੀਨ ਅਤੇ 91 ਕਾਰਤੂਸ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ ’ਚ ਘੱਟ ਇਨਰੋਲਮੈਂਟ ਨੂੰ ਲੈ ਕੇ ਸਰਕਾਰ ਸਖ਼ਤ, ਇਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨੋਟਿਸ ਜਾਰੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News