ਭਾਰਤ 'ਚ ਪਾਕਿ ਡਰੋਨ ਦੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ
Friday, Jan 20, 2023 - 10:40 AM (IST)
ਤਰਨਤਾਰਨ (ਰਮਨ)- ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖ਼ੇਤਰ 'ਚ ਆਏ ਦਿਨ ਡਰੋਨ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੀਤੀ ਰਾਤ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਨੇ ਇਕ ਵਾਰ ਫਿਰ ਤੋਂ ਦਸਤਕ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਵਾਅਦਾ ਕੀਤਾ ਪੂਰਾ, ਸ਼ਹੀਦ ਕਾਂਸਟੇਬਲ ਬਾਜਵਾ ਦੇ ਨਾਮ 'ਤੇ ਰੱਖਿਆ ਗਿਆ ਪਿੰਡ ਦੀ ਸੜਕ ਦਾ ਨਾਂ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀ.ਓ.ਪੀ ਹਰਭਜਨ ਰਾਹੀਂ ਬੀਤੀ ਦੇਰ ਰਾਤ 11 ਵਜੇ ਪਿਲਰ ਨੰਬਰ 153/7 ਰਾਹੀਂ ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਦਾਖ਼ਲ ਹੋ ਗਿਆ ਜਿਸ ਦੀ ਅਵਾਜ਼ ਸੁਣਦੇ ਸਾਰ ਹੀ ਸਰਹੱਦ ਉਪਰ ਤਾਇਨਾਤ ਬੀ.ਐੱਸ.ਐੱਫ਼. ਦੀ 101 ਬਟਾਲੀਅਨ ਹਰਕਤ 'ਚ ਆ ਗਈ। ਡਰੋਨ ਨੂੰ ਖਦੇੜਣ ਲਈ ਬੀ.ਐੱਸ.ਐੱਫ਼. ਵੱਲੋਂ ਕਰੀਬ 4 ਦਰਜਨ ਰੌਂਦ ਫ਼ਾਇਰਿੰਗ ਕੀਤੀ ਗਈ। ਕੁਝ ਸਮੇਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖ਼ੇਮਕਰਨ ਅਤੇ ਬੀ.ਐੱਸ.ਐੱਫ਼ ਵੱਲੋਂ ਇਲਾਕੇ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ- 1984 ਸਿੱਖ ਕਤਲੇਆਮ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਦਿੱਤਾ ਅਹਿਮ ਬਿਆਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।