ਪਾਕਿਸਤਾਨ ਨੂੰ ਬਿਜਲੀ ਵੇਚਣ ਲਈ ਮੋਦੀ ਨੂੰ ਮਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

04/20/2017 7:04:29 PM

ਚੰਡੀਗੜ੍ਹ : ਪੰਜਾਬ ਵਾਸੀਆਂ ਨੂੰ ਪੰਜ ਰੁਪਏ ਪ੍ਰਤੀ ਯੂਨਟ ਬਿਜਲੀ ਦੇਣ ਦਾ ਐਲਾਨ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਆਂਢੀ ਦੇਸ਼ ਪਾਕਿਸਤਾਨ ਨੂੰ ਬਿਜਲੀ ਵੇਚਣਾ ਚਾਹੁੰਦੇ ਹਨ। ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਮੁਖ ਮੰਤਰੀ ਨੇ ਆਪਣੀ ਇੱਛਾ ਜ਼ਾਹਿਰ ਕੀਤੀ। ਕੈਪਟਨ ਦਾ ਤਰਕ ਹੈ ਕਿ ਪਾਵਰ ਸਰਪਲੱਸ ਸੂਬਾ ਹੋਣ ਦੇ ਨਾਤੇ ਉਹ ਬਿਜਲੀ ਵੇਚ ਕੇ ਪੰਜਾਬ ਦੇ ਆਰਥਿਕ ਹਾਲਾਤ ''ਚ ਸੁਧਾਰ ਕਰਨਾ ਚਾਹੁੰਦੇ ਹਨ। ਪਾਕਿਸਤਾਨ ਦੇ ਨਾਲ-ਨਾਲ ਕੈਪਟਨ ਨੇ ਨੇਪਾਲ ਨਾਲ ਬਿਜਲੀ ਦਾ ਵਪਾਰ ਕਰਨ ਦੀ ਪ੍ਰਧਾਨ ਮੰਤਰੀ ਤੋਂ ਇਜਾਜ਼ਤ ਮੰਗੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਵੀ ਪਾਕਿਸਤਾਨ ਨੂੰ ਬਿਜਲੀ ਵੇਚਣ ਦੀ ਗੱਲ ਕੀਤੀ ਗਈ ਸੀ ਜਿਸ ''ਤੇ ਕਾਂਗਰਸ ਵਲੋਂ ਅਕਾਲੀ ਦਲ ''ਤੇ ਅਕਸਰ ਚੁਟਕੀ ਲਈ ਜਾਂਦੀ ਸੀ। ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਤੋਂ ਹਿਮਾਚਲ ਅਤੇ ਜੰਮੂ ਕਸ਼ਮੀਰ ਦੀ ਤਰਜ਼ ''ਤੇ ਪੰਜਾਬ ਲਈ ਸਪੈਸ਼ਲ ਪੈਕੇਜ ਦੇਣ ਦੀ ਮੰਗ ਕੀਤੀ ਹੈ।

Gurminder Singh

This news is Content Editor Gurminder Singh