ਪਾਕਿਸਤਾਨ ਓਕਾਫ਼ ਬੋਰਡ ਕਰੇਗਾ ਗੁਰਦੁਆਰਾ ਸਾਹਿਬਾਨ ਦੀ ਸਾਂਭ ਸੰਭਾਲ : ਗਿਆਨੀ ਹਰਪ੍ਰੀਤ ਸਿੰਘ
Wednesday, Sep 29, 2021 - 04:36 PM (IST)
ਅੰਮ੍ਰਿਤਸਰ (ਅਨਜਾਣ) - ਬੀਤੇ ਦਿਨੀਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੇ ਪਾਕਿਸਤਾਨ ਦੌਰੇ ਤੋਂ ਵਾਪਸ ਪਰਤੇ। ਸਿੰਘ ਸਾਹਿਬ ਅੰਮ੍ਰਿਤਸਰ ਅਟਾਰੀ ਬਾਰਡਰ ਤੋਂ 20 ਸਤੰਬਰ ਨੂੰ ਪਾਕਿਸਤਨ ਦੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ ਲਈ ਪਹੁੰਚੇ ਸਨ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬ ਦੇ ਨਿੱਜੀ ਸਹਾਇਕ ਨੇ ਸਿੰਘ ਸਾਹਿਬ ਵੱਲੋਂ ਇੱਕ ਆਡੀਓ ਜਾਰੀ ਕਰਦਿਆਂ ਕਿਹਾ ਕਿ ਪਾਕਿ ਦਾ ਵਿਜ਼ਿਟ ਬਹੁਤ ਵਧੀਆ ਰਿਹਾ। ਸਿੰਘ ਸਾਹਿਬ ਨੇ ਕਿਹਾ ਕਿ ਉਥੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਦੀਦਾਰੇ ਕੀਤੇ ਅਤੇ ਓਕਾਫ਼ ਬੋਰਡ ਦੇ ਚੇਅਰਮੈਨ, ਡਿਪਟੀ ਚੇਅਰਮੈਨ ਤੇ ਸੈਕਟਰੀ ਨਾਲ ਮੀਟਿੰਗ ਹੋਈ, ਜਿਸ ’ਚ ਸਿੰਘ ਸਾਹਿਬ ਨੇ ਪਾਕਿ ਵਿਖੇ ਸਥਿੱਤ ਖਸਤਾ ਹਾਲਤ ਗੁਰਦੁਆਰਿਆਂ ਵੱਲ ਧਿਆਨ ਦੇਣ ਲਈ ਜਾਣੂੰ ਕਰਵਾਇਆ।
ਪੜ੍ਹੋ ਇਹ ਵੀ ਖ਼ਬਰ - ਸਾਊਦੀ ਅਰਬ ਗਏ ਗੁਰਦਾਸਪੁਰ ਦੇ 24 ਸਾਲਾ ਨੌਜਵਾਨ ਨੇ ਲਿਆ ਫਾਹਾ, ਪਰਿਵਾਰ ਨੇ ਦੱਸੀ ਖ਼ੁਦਕੁਸ਼ੀ ਦੀ ਅਸਲ ਵਜ੍ਹਾ
ਉਨ੍ਹਾਂ ਓਕਾਫ਼ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਖਸਤਾ ਹਾਲਤ ਹੋ ਗਈਆਂ ਇਮਾਰਤਾਂ ਨੂੰ ਢਾਹ ਕੇ ਬਨਾਉਣ ਦੀ ਬਜਾਏ ਰੀਸਟੋਰ ਕੀਤਾ ਜਾਵੇ। ਉਨ੍ਹਾਂ ਭਾਈ ਤਾਰੂ ਸਿੰਘ, ਭਾਈ ਮਨੀ ਸਿੰਘ, ਗੁਰੁ ਰਾਮਦਾਸ ਜੀ ਦਾ ਸਥਾਨ ਤੇ ਦੀਵਾਨ ਹਾਲ ਦੇ ਇਲਾਵਾ ਗੁਰੁ ਅਰਜਨ ਦੇਵ ਜੀ ਦਾ ਅਸਥਾਨ ਤਿਆਰ ਕਰਵਾਉਣ ਲਈ ਵੀ ਗੱਲਬਾਤ ਕੀਤੀ। ਸਿੰਘ ਸਾਹਿਬ ਨੇ ਦੱਸਿਆ ਕਿ ਓਕਾਫ਼ ਬੋਰਡ ਦੇ ਅਧਿਕਾਰੀਆਂ ਨੇ ਇਨ੍ਹਾਂ ਅਸਥਾਨਾਂ ਦੀ ਦੇਖ ਭਾਲ ਕਰਨ ’ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਕਾਰਜ ਕਰਨ ਦੇ ਨਾਲ-ਨਾਲ ਆਪਣੇ ਵੱਲੋਂ ਵੀ ਇਨ੍ਹਾਂ ਕਾਰਜਾਂ ਨੂੰ ਸਿਰੇ ਚਾੜ੍ਹਨ ਲਈ ਭਰੋਸਾ ਦਿਵਾਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਨੂੰ ਰੀਸਟੋਰ ਵੀ ਕਰਨਗੇ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ