ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿ ਨੇ ਰਸਮੀ ਤੌਰ ''ਤੇ ਸਿੱਧੂ ਨੂੰ ਭੇਜਿਆ ਸੱਦਾ
Monday, Nov 04, 2019 - 07:25 PM (IST)
ਚੰਡੀਗੜ੍ਹ - ਪਾਕਿਸਤਾਨ ’ਚ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਵੱਲੋਂ ਆਪਣੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਰਸਮੀ ਸੱਦਾ ਭੇਜਿਆ ਗਿਆ ਹੈ। ਸਿੱਧੂ ਨੂੰ ਇਹ ਸੱਦਾ ਦਿੱਲੀ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨ ਵਲੋਂ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤ ਦੇ ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨੂੰ ਇਸ ਬਾਬਤ ਚਿੱਠੀ ਲਿਖ ਕੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ।
ਇਨ੍ਹਾਂ ਚਿੱਠੀਆਂ ਵਿੱਚ ਉਨ੍ਹਾਂ ਨੇ ਲਿਖਿਆ ਹੈ, "ਪਾਕਿਸਤਾਨ ਸਰਕਾਰ ਨੇ ਮੈਨੂੰ 9 ਅਕਤੂਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਸੀ। ਇੱਕ ਨਿਮਾਣੇ ਸਿੱਖ ਵਜੋਂ ਸਾਡੇ ਮਹਾਨ ਗੁਰੂ ਬਾਬਾ ਨਾਨਕ ਦੇ ਇਸ ਇਤਿਹਾਸਕ ਮੌਕੇ 'ਤੇ ਨਤਮਸਤਕ ਹੋਣਾ ਮੇਰੇ ਲਈ ਮਾਣ ਵਾਲੀ ਗੱਲ ਹੋਵੇਗੀ। ਇਸ ਲਈ ਮੈਨੂੰ ਇਸ ਮੌਕੇ 'ਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਜਾਵੇ।" ਜਦੋਂ ਕਿ ਇਸ ਸਬੰਧੀ ਬੀਤੇ ਵੀਰਵਾਰ ਨੂੰ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਜੋ ਲੋਕ ਭਾਰਤੀ ਵਫ਼ਦ ਦੇ ਹਿੱਸੇ ਵਜੋਂ ਕਰਤਾਰਪੁਰ ਨਹੀਂ ਜਾ ਰਹੇ ਉਨ੍ਹਾਂ ਲੋਕਾਂ ਨੂੰ ਰਾਜਨੀਤਕ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।