ਕੌਂਮਾਤਰੀ ਨਗਰ ਕੀਰਤਨ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ

Saturday, Mar 07, 2020 - 04:06 PM (IST)

ਡੇਰਾ ਬਾਬਾ ਨਾਨਕ (ਵਤਨ) : ਗੁਰਦੁਆਰਾ ਸ਼੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਕਰਤਾਰਪੁਰ ਕੋਰੀਡੋਰ ਰਾਹੀਂ ਰਵਾਨਾ ਹੋਇਆ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਬੀਤੀ ਸ਼ਾਮ ਨੂੰ ਡੇਰਾ ਬਾਬਾ ਨਾਨਕ ਪਹੁੰਚਿਆ ਸੀ, ਜਿੱਥੇ ਸੰਗਤ ਵਲੋਂ ਇਸ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਨੇ 'ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ' ਦੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਖਾਲਸਮਈ ਹੋ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਪਿੱਛੇ-ਪਿਛੇ ਸੁੰਦਰ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ। ਇਕ ਪਾਸੇ ਜਿੱਥੇ ਇਸ ਨਗਰ ਕੀਤਰਨ 'ਚ ਹਾਥੀ ਅਗਵਾਈ ਕਰ ਰਹੇ ਸਨ, ਉੱਥੇ ਹੀ ਪਿੱਛੇ-ਪਿੱਛੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਅਮ੍ਰਿਤਸਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਮਾਡਲ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ, ਇਸ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਸੁੰਦਰ ਝਾਕੀਆਂ ਵੀ ਇਸ ਨਗਰ ਕੀਰਤਨ ਦਾ ਹਿੱਸਾ ਬਣੀਆਂ ਹੋਈਆਂ ਸਨ।

 

ਇਸ ਨਗਰ ਕੀਰਤਨ ਵਲੋਂ ਰਾਤ ਕਸਬੇ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਵਿਸ਼ਰਾਮ ਕੀਤਾ ਗਿਆ ਅਤੇ ਸਵੇਰ ਸਾਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਗਰ ਕੀਰਤਨ ਲਈ ਅਰਦਾਸ ਕੀਤੀ ਗਈ ਅਤੇ ਨਗਰ ਕੀਰਤਨ ਕਰਤਾਰਪੁਰ ਕੋਰੀਡੋਰ ਵੱਲ ਨੂੰ ਰਵਾਨਾ ਹੋ ਗਿਆ।

ਇਸ ਮੌਕੇ ਗਿਆਨੀ ਗੁਰਵਿੰਦਰ ਸਿੰਘ ਸਿੰਘ ਸਿੰਘ ਸਾਹਿਬ ਸਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬਾਬਾ ਅਵਤਾਰ ਸਿੰਘ, ਜਥੇ. ਬਾਬਾ ਨਿਹਾਲ ਸਿੰਘ, ਗਿਆਨੀ ਗੁਰਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖ ਸੇਵਾਦਾਰ ਗੁਰਦੁਆਰਾ ਯਾਦਗਾਰ ਏ ਸ਼ਹੀਦਾਂ, ਗੁਰਦੇਵ ਸਿੰਘ ਮਾਨ ਮੇਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਬਾਬਾ ਨਿਰਮਲ ਸਿੰਘ, ਡਾ. ਜਸਦੀਪ ਸਿੰਘ ਮੁੱਖ ਪ੍ਰਬੰਧਕ ਮੁਕਤਸਰ ਵਾਲੇ, ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲੇ, ਨਗਰ ਕੌਂਸਲ ਪ੍ਰਧਾਨ ਐਡਵੋਕੇਟ ਪ੍ਰਮੀਤ ਸਿੰਘ ਬੇਦੀ, ਸਤਪਾਲ ਸ਼ੌਂਕੀ, ਧਰਮਪਾਲ ਸਿੰਘ ਸਿਟੀ ਪ੍ਰਧਾਨ, ਸੁਧੀਰ ਬੇਦੀ, ਰਜਤ ਮਰਵਾਹ ਆਦਿ ਵੀ ਵਿਸੇਸ਼ ਤੌਰ 'ਤੇ ਹਾਜ਼ਰ ਸਨ।

 

Anuradha

This news is Content Editor Anuradha