ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ

Monday, Oct 18, 2021 - 02:37 PM (IST)

ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ

ਗੁਰਦਾਸਪੁਰ/ਪਾਕਿਸਤਾਨ (ਜ.ਬ) - ਪਾਕਿਸਤਾਨ ਦੇ ਸਿੰਧ ਸੂਬੇ ਦੇ ਪਿੰਡ ਟਾਂਡੂ ਜਾਨ ਮੁਹੰਮਦ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਹਿੰਦੂ ਨੌਜਵਾਨ ਦਾ ਕਤਲ ਕਰ ਉਸ ਦੀ ਲਾਸ਼ ਦਰੱਖ਼ਤ ਨਾਲ ਲਟਕਾ ਦਿੱਤੀ ਅਤੇ ਕਤਲ ਦੀ ਇਸ ਵਾਰਦਾਤ ਨੂੰ ਖ਼ੁਦਕੁਸ਼ੀ ਦੀ ਕਹਾਣੀ ਬਣਾ ਦਿੱਤੀ। ਮ੍ਰਿਤਕ ਦੀ ਪਛਾਣ ਜੀਤਾ ਕੋਹਲੀ ਵਾਸੀ ਪਿੰਡ ਟਾਂਡੂ ਜਾਨ ਮੁਹੰਮਦ ਵਜੋਂ ਹੋਈ ਹੈ। ਇਕੱਠੇ ਹੋਏ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’

ਸਰਹੱਦ ਪਾਰ ਸੂਤਰਾਂ ਅਨੁਸਾਰ ਮ੍ਰਿਤਕ ਨੌਜਵਾਨ ਜੀਤਾ ਕੋਹਲੀ ਦੀ ਲਾਸ਼ ਸਵੇਰੇ ਪਿੰਡ ਦੇ ਬਾਹਰ ਇਕ ਦਰੱਖ਼ਤ ਨਾਲ ਲਟਕਦੀ ਹੋਈ ਮਿਲੀਸੀ। ਲਾਸ਼ ਦੀ ਸੂਚਨਾ ਮਿਲਦੇ ਹੀ ਹਿੰਦੂ ਫਿਰਕੇ ਦੇ ਲੋਕਾਂ ’ਚ ਡਰ ਦਾ ਵਾਤਾਵਰਨ ਬਣ ਗਿਆ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਪਹਿਲਾਂ ਹੀ ਕਿਹਾ ਸੀ ਕਿ ਜੀਤਾ ਕੋਹਲੀ ਦਾ ਕਤਲ ਕੀਤਾ ਗਿਆ ਹੈ, ਕਿਉਂਕਿ ਇਕ ਤਾਂ ਮ੍ਰਿਤਕ ਦੇ ਪੈਰ ਜ਼ਮੀਨ ’ਤੇ ਲੱਗੇ ਹੋਏ ਹਨ ਅਤੇ ਦੂਜਾ ਇਸ ਦੀ ਗਰਦਨ ਕੋਲ ਸੱਟਾਂ ਦੇ ਨਿਸ਼ਾਨ ਹਨ। 

ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)

ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਜਦ ਜੀਤਾ ਕੋਹਲੀ ਦੀ ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਤਾਂ ਉਸ ਦੇ ਬਾਅਦ ਪੁਲਸ ਨੇ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਬਣਾ ਦਿੱਤਾ। ਪਰਿਵਾਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜੀਤਾ ਕੋਹਲੀ ’ਤੇ ਕੁਝ ਦਿਨਾਂ ਤੋਂ ਧਰਮ ਪਰਿਵਰਤਣ ਕਰਨ ਦਾ ਕੁਝ ਲੋਕਾਂ ਵੱਲੋਂ ਦਬਾਅ ਬਣਾਇਆ ਜਾ ਰਿਹਾ ਸੀ, ਜਦਕਿ ਜੀਤਾ ਨੇ ਧਰਮ ਪਰਿਵਰਤਣ ਕਰਨ ਤੋਂ ਇਨਕਾਰ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)


author

rajwinder kaur

Content Editor

Related News