ਸਿੱਖਾਂ ਲਈ ਵੱਡੀ ਖੁਸ਼ਖਬਰੀ, ਪਾਕਿਸਤਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਤਿਆਰ (ਵੀਡੀਓ)

09/07/2018 6:52:32 PM

ਚੰਡੀਗੜ੍ਹ (ਰਵਿੰਦਰ) : ਪਿਛਲੇ ਲੰਮੇ ਸਮੇਂ ਤੋਂ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਉਡੀਕ ਕਰ ਰਹੀ ਸਿੱਖ ਸੰਗਤ ਲਈ ਖੁਸ਼ੀ ਭਰੀ ਖਬਰ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ 'ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਸੂਤਰਾਂ ਅਨੁਸਾਰ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ ਅਤੇ ਜਲਦ ਹੀ ਇਸ ਸੰਬੰਧੀ ਐਲਾਨ ਕੀਤਾ ਜਾ ਸਕਦਾ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬਿਨਾਂ ਵੀਜ਼ਾ ਪਾਕਿਸਤਾਨ 'ਚ ਜਾ ਸਕੇਗੀ।  

ਸੂਤਰਾਂ ਅਨੁਸਾਰ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ ਅਤੇ ਜਲਦ ਹੀ ਇਸ ਸੰਬੰਧੀ ਐਲਾਨ ਕੀਤਾ ਜਾ ਸਕਦਾ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬਿਨਾਂ ਵੀਜ਼ਾ ਪਾਕਿਸਤਾਨ 'ਚ ਜਾ ਸਕੇਗੀ।  

ਕੀ ਹੋਵੇਗਾ ਸਿੱਖਾਂ ਨੂੰ ਫਾਇਦਾ 
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਲੇ ਸਮੇਂ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖਾਂ ਲਈ ਵਿਸ਼ੇਸ਼ ਸਥਾਨ ਰੱਖਦਾ ਹੈ। ਜੇਕਰ ਪਾਕਿਸਤਾਨ ਸਰਕਾਰ ਇਸ ਦੇ ਖੁੱਲ੍ਹਣ ਦਾ ਐਲਾਨ ਕਰ ਦਿੰਦੀ ਹੈ ਤਾਂ ਸ਼ਰਧਾਲੂ ਬਿਨਾਂ ਵੀਜ਼ਾ ਦੇ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਦੋਵਾਂ ਦੇਸ਼ਾਂ ਵੱਲੋਂ ਅਜਿਹਾ ਕਰਨਾ ਇਸ ਕਰਕੇ ਵੀ ਮੁਮਕਿਨ ਹੈ ਕਿਉਂਕਿ ਭਾਰਤੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਦੂਰੀ ਮਹਿਜ਼ 5-6 ਕਿਲੋਮੀਟਰ ਹੈ।

ਰੰਗ ਲਿਆਈ ਨਵਜੋਤ ਸਿੱਧੂ ਦੀ ਮਿਹਨਤ
ਦੱਸਣਯੋਗ ਹੈ ਕਿ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਗਏ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਪਾਕਿ ਫੌਜ ਮੁਖੀ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ 'ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਗੱਲ ਆਖੀ ਸੀ, ਜਿਸ ਲਈ ਉਨ੍ਹਾਂ ਨੇ ਪਾਕਿ ਫੌਜ ਮੁਖੀ ਨੂੰ ਜੱਫੀ ਪਾਈ ਸੀ। ਇਸ ਤੋਂ ਬਾਅਦ ਵੀ ਨਵਜੋਤ ਸਿੱਧੂ ਵਲੋਂ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਰੱਖੀਆਂ ਗਈਆਂ ਸਨ ਅਤੇ ਭਾਰਤ ਸਰਕਾਰ ਨੂੰ ਇਸ ਬਾਬਤ ਗੱਲਬਾਤ ਕਰਨ ਲਈ ਅਪੀਲ ਕੀਤੀ ਸੀ।