ਕਰਤਾਰਪੁਰ ਸਾਹਿਬ ਜਾਣ ਲਈ ਹੁਣ 'ਪਾਸਪੋਰਟ' ਦੀ ਲੋੜ ਨਹੀਂ (ਵੀਡੀਓ)

Friday, Nov 01, 2019 - 12:44 PM (IST)

ਪਾਕਿਸਤਾਨ/ਚੰਡੀਗੜ੍ਹ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਨੂੰ ਟਵੀਟ ਕਰਦੇ ਹੋਏ ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੰਦਿਆਂ ਪਾਸਪੋਰਟ ਤੋਂ ਛੋਟ ਦੇ ਦਿੱਤੀ ਹੈ। ਇਮਰਾਨ ਖਾਨ ਨੇ ਆਪਣੇ ਟਵੀਟ 'ਚ ਲਿਖਿਆ ਕਿ ਹੁਣ ਭਾਰਤ ਤੋਂ ਕਰਤਾਰਪੁਰ ਸਾਹਿਬ, ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਸਪੋਰਟ ਲਿਆਉਣ ਦੀ ਲੋੜ ਨਹੀਂ ਅਤੇ ਸਿਰਫ ਉਨਾਂ ਨੂੰ ਵੈਧ ਪਛਾਣ ਪੱਤਰ ਦੀ ਲੋੜ ਪਵੇਗੀ।

PunjabKesari

ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ 10 ਦਿਨ ਪਹਿਲਾਂ ਰਜਿਸਟ੍ਰੇਸ਼ਨ ਕਰਾਉਣ ਦੀ ਵੀ ਲੋੜ ਨਹੀਂ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਲਾਂਘੇ ਦੇ ਉਦਘਾਟਨ 'ਤੇ 550ਵੇਂ ਪ੍ਰਕਾਸ਼ ਪੁਰਬ ਮੌਕੇ ਫੀਸ ਨਹੀਂ ਲੱਗੇਗੀ।


author

Babita

Content Editor

Related News