ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ 'ਤਾਰਾ' ਜਾ ਰਿਹੈ ਪਾਕਿਸਤਾਨ

11/7/2019 8:29:40 PM

ਚੰਡੀਗੜ੍ਹ (ਏਜੰਸੀ)- ਭਾਰਤ ਦੀਆਂ ਸਿੱਖ ਸੰਗਤਾਂ ਵਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਹੋਣ ਜਾ ਰਿਹਾ ਹੈ। ਇਸ ਮੌਕੇ ਭਾਰਤ ਦੀਆਂ ਪ੍ਰਸਿੱਧ ਸ਼ਖਸੀਅਤਾਂ ਤੇ ਸਿਆਸੀ ਨੇਤਾ ਇਸ ਉਦਘਾਟਨ ਵਿਚ ਸ਼ਾਮਲ ਹੋਣਗੇ। ਇਸ ਦੌਰਾਨ ਅੱਜ ਪੰਜਾਬ ਮੁੱਖ ਮੰਤਰੀ ਦਫਤਰ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਗੁਰਦਾਸਪੁਰ ਤੋਂ ਭਾਜਪਾ ਦੇ ਐਮ.ਪੀ. ਸਨੀ ਦਿਓਲ ਵੀ ਕਰਤਾਰਪੁਰ ਉਦਘਾਟਨ ਸਮਾਗਮ ਵਿਚ ਸ਼ਾਮਲ ਹੋਣਗੇ।


ਇਸ ਮੌਕੇ ਪੰਜਾਬ ਮੁੱਖ ਮੰਤਰੀ ਦਫਤਰ ਵਲੋਂ ਦਿੱਤੀ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ ਗੁਰਦਾਸਪੁਰ ਤੋਂ ਐਮ.ਪੀ. ਸਨੀ ਦਿਓਲ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਅਧਿਕਾਰਤ ਜਥੇ ਦਾ ਹਿੱਸਾ ਬਣਨਗੇ।


Sunny Mehra

Edited By Sunny Mehra