ਪਾਕਿਸਤਾਨ ਨੇ ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਕਰਤਾਰਪੁਰ ਲਾਂਘਾ

10/03/2020 3:29:55 AM

ਲਾਹੌਰ - ਪਾਕਿਸਤਾਨ ਨੇ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਕੀਤੇ ਕਰਤਾਰਪੁਰ ਲਾਂਘੇ ਨੂੰ ਫਿਰ ਤੋਂ ਖੋਲ੍ਹਣ ਦਾ ਐਲਾਨ ਕੀਤਾ ਹੈ। ਪਾਕਿਸਤਾਨ ਸਰਕਾਰ ਵੱਲੋਂ ਜਾਰੀ ਪੱਤਰ ਵਿਚ ਇਸ ਲਾਂਘੇ ਨੂੰ ਤੱਤਕਾਲ ਪ੍ਰਭਾਵ ਨਾਲ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ। ਲਾਂਘਾ ਕੋਰੋਨਾ ਸੰਕਟ ਦੇ ਸਮੇਂ 15 ਮਾਰਚ ਨੂੰ ਬੰਦ ਕੀਤਾ ਗਿਆ ਸੀ।

ਪਾਕਿਸਤਾਨ ਸਰਕਾਰ ਦੇ ਧਾਰਮਿਕ ਮਾਮਲਿਆਂ ਦੇ ਵਿਭਾਗ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਚ ਕੋਰੋਨਾ ਦਾ ਪ੍ਰਭਾਵ ਘੱਟ ਹੋਣ ਅਤੇ ਲੋਕਾਂ ਦੀ ਇੱਛਾ ਦੇ ਚੱਲਦੇ ਅਜਿਹਾ ਕੀਤਾ ਗਿਆ ਹੈ। ਪਰ ਇਸ ਦੇ ਲਈ ਕੋਰੋਨਾ ਨੂੰ ਲੈ ਕੇ ਜਾਰੀ ਸਾਵਧਾਨੀਆਂ ਰੱਖਣੀਆਂ ਜ਼ਰੂਰੀ ਹੋਣਗੀਆਂ। ਭਾਰਤ ਤੋਂ ਸ਼ਰਧਾਲੂ ਨਿਯਮਾਂ ਮੁਤਾਬਕ ਲਾਂਘੇ ਰਾਹੀਂ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

ਦੱਸ ਦਈਏ ਕਿ ਕੋਰੋਨਾਵਾਇਰਸ ਕਾਰਨ ਦੁਨੀਆ ਭਰ ਵਿਚ ਹਾਲਾਤ ਵਿਗੜਦੇ ਜਾ ਰਹੇ ਹਨ। ਉਥੇ ਪਾਕਿਸਾਤਨ ਵਿਚ ਇਸ ਦਾ ਪ੍ਰਭਾਵ ਭਾਰਤ ਨਾਲੋਂ ਘੱਟ ਹੀ ਦੇਖਿਆ ਜਾ ਰਿਹਾ ਹੈ। ਹੁਣ ਤੱਕ ਪਾਕਿਸਤਾਨ ਵਿਚ ਕੋਰੋਨਾ ਦੇ 3,13,431 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 2,98,055 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ ਅਤੇ 6,499 ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ ਭਾਰਤ ਵਿਚ ਕੋਰੋਨਾਵਾਇਰਸ ਦੇ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਪਰ ਉਨੀਂ ਹੀ ਗਿਣਤੀ ਵਿਚ ਭਾਰਤ ਵਿਚ ਰੀ-ਕਵਰੀ ਰੇਟ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਰਤ ਵਿਚ ਹੁਣ ਤੱਕ 64,71,665 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 1,00,873 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 54,24,901 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ। ਇਨ੍ਹਾਂ ਅੰਕੜਿਆਂ ਦੀ ਜਾਣਕਾਰੀ ਵਰਲਡੋਮੀਟਰ ਨੇ ਆਪਣੀ ਵੈੱਬਸਾਈਟ ਨੇ ਜਾਰੀ ਕੀਤੀ ਹੈ।
 


Khushdeep Jassi

Content Editor

Related News