ਪਾਕਿਸਤਾਨ ਨੇ ਕਰਤਾਰਪੁਰ ਗਲਿਆਰਾ ਫਿਰ ਤੋਂ ਖੋਲ੍ਹਿਆ

10/03/2020 1:49:37 AM

ਜਲੰਧਰ,(ਐੱਨ. ਮੋਹਨ)– ਪਾਕਿਸਤਾਨ ਨੇ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਕੀਤੇ ਕਰਤਾਰਪੁਰ ਗਲਿਆਰੇ ਨੂੰ ਫਿਰ ਤੋਂ ਖੋਲ੍ਹਣ ਦਾ ਐਲਾਨ ਕੀਤਾ ਹੈ। ਪਾਕਿਸਤਾਨ ਸਰਕਾਰ ਵਲੋਂ ਜਾਰੀ ਕੀਤੇ ਪੱਤਰ ’ਚ ਇਸ ਗਲਿਆਰੇ ਨੂੰ ਮੁੜ ਤੋਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਗਲਿਆਰਾ ਕੋਰੋਨਾ ਸੰਕਟ ਦੇ ਸਮੇਂ 15 ਮਾਰਚ ਨੂੰ ਬੰਦ ਕਰ ਦਿੱਤਾ ਗਿਆ ਸੀ। ਪਾਕਿ ਸਰਕਾਰ ਦੇ ਧਾਰਮਿਕ ਮਾਮਲਿਆਂ ਦੇ ਵਿਭਾਗ ਵਲੋਂ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਪਾਕਿਸਤਾਨ 'ਚ ਕੋਰੋਨਾ ਦਾ ਅਸਰ ਘੱਟ ਹੋਣ ਅਤੇ ਲੋਕਾਂ ਦੀ ਇੱਛਾ ਨੂੰ ਦੇਖਦਿਆਂ ਅਜਿਹਾ ਕੀਤਾ ਗਿਆ ਹੈ। ਪੱਤਰ ਅਨੁਸਾਰ ਭਾਰਤ ਤੋਂ ਸ਼ਰਧਾਲੂ ਨਿਯਮਾਂ ਅਨੁਸਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ’ਚ ਗਲਿਆਰੇ ਰਾਹੀਂ ਆ ਸਕਣਗੇ।


Bharat Thapa

Content Editor

Related News