ਪਾਕਿਸਤਾਨ ਤੋਂ ਕਰਤਾਰਪੁਰ ਲਾਂਘੇ ਦੀ ਉਸਾਰੀ ਦੀ ਪਹਿਲੀ ਵੀਡੀਓ

01/19/2019 4:12:02 PM

ਜਲੰਧਰ (ਵੈਬ ਡੈਸਕ)- ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਣ ਰਹੇ ਲਾਂਘੇ ਦੀ ਫੁਟੇਜ ਜਗ ਬਾਣੀ ਟੀ.ਵੀ. ਵਲੋਂ ਨਸ਼ਰ ਕੀਤੀ ਗਈ ਹੈ, ਜਿਸ ਵਿਚ ਲਾਂਘੇ ਦੀ ਉਸਾਰੀ ਲਈ ਕੰਮ ਚੱਲ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤ ਤੇ ਪਾਕਿਸਤਾਨ ਦੋਵੇਂ ਪਾਸੇ ਲਾਂਘੇ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ। ਡੇਰਾ ਬਾਬਾ ਨਾਨਕ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ ਚਾਰ ਕਿਲੋਮੀਟਰ ਦੀ ਦੂਰੀ 'ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਸਥਿਤ ਹੈ। ਇਸ ਬਾਰੇ ਮੰਨਿਆਂ ਜਾਂਦਾ ਹੈ ਕਿ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 17-18 ਸਾਲ ਇੱਥੇ ਹੀ ਬਤੀਤ ਕੀਤੇ ਸੀ।


Sunny Mehra

Content Editor

Related News