ਪਾਕਿ ਦੇ ਮੈਂਬਰ ਨੈਸ਼ਨਲ ਅਸੈਂਬਲੀ ਰਮੇਸ਼ ਲਾਲ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Friday, Feb 14, 2025 - 05:38 AM (IST)

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਕਿਸਤਾਨ ਦੇ ਸੂਬਾ ਸਿੰਧ ਦੇ ਸ਼ਹਿਰ ਲਰਕਾਣਾ ਤੋਂ ਪਾਕਿਸਤਾਨ ਪੀਪਲਜ਼ ਪਾਰਟੀ ਦੇ ਪੁਰਾਣੇ ਚੱਲਦੇ ਆ ਰਹੇ ਮੈਂਬਰ ਨੈਸ਼ਨਲ ਅਸੈਂਬਲੀ ਰਮੇਸ਼ ਲਾਲ ਪਤਨੀ ਸਮੇਤ ਦੇਰ ਸ਼ਾਮ ਨਤਮਸਤਕ ਹੋਏ।
ਇਸ ਦੌਰਾਨ ਜਿੱਥੇ ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ, ਉੱਥੇ ਹੀ ਦੋਵਾਂ ਦੇਸ਼ਾਂ ਦੇ ਚੰਗੇ ਸਬੰਧਾਂ ਲਈ ਵਾਹਿਗੁਰੂ ਦੇ ਚਰਨਾਂ ’ਚ ਅਰਦਾਸ ਵੀ ਕੀਤੀ।
ਇਸ ਮੌਕੇ ਰਮੇਸ਼ ਲਾਲ ਨੇ ਭਾਰਤ ਪਾਕਿਸਤਾਨ ਦੇਸ਼ਾਂ ਵਿਚ ਸੁੱਖ ਸ਼ਾਂਤੀ ਅਤੇ ਖੁੱਲ੍ਹੇ ਵਪਾਰ ਲਈ ਵੀ ਦੋਵਾਂ ਦੇਸ਼ਾਂ ਲਈ ਗੁਰੂ ਰਾਮਦਾਸ ਸਾਹਿਬ ਜੀ ਦੇ ਅੱਗੇ ਅਰਦਾਸ ਬੇਨਤੀ ਕੀਤੀ।
ਰਮੇਸ਼ ਲਾਲ ਨੂੰ ਸੂਚਨਾ ਕੇਂਦਰ ਵਿਖੇ ਐਡੀਸ਼ਨਲ ਮੈਨੇਜਰ ਰਜਿੰਦਰ ਸਿੰਘ ਰੂਬੀ ਅਟਾਰੀ, ਮੀਤ ਮੈਨੇਜਰ ਸਤਨਾਮ ਸਿੰਘ ਝਬਾਲ, ਸੂਚਨਾ ਅਧਿਕਾਰੀ ਜਤਿੰਦਰ ਸਿੰਘ, ਸੂਚਨਾ ਅਧਿਕਾਰੀ ਸਰਬਜੀਤ ਸਿੰਘ ਨੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e