ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਾਰੀ, ਸਰਹੱਦ ਪਾਰੋਂ ਆਏ ਡ੍ਰੋਨ ’ਤੇ BSF ਨੇ ਕੀਤੀ ਫਾਇਰਿੰਗ

Tuesday, Nov 15, 2022 - 04:57 PM (IST)

ਗੁਰਦਾਸਪੁਰ (ਵਿਨੋਦ)-ਪਾਕਿਸਤਾਨ ਤੋਂ ਆਏ ਡ੍ਰੋਨ ਨੂੰ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਜਵਾਨਾਂ ਨੇ ਤੇਜ਼ ਰੌਸ਼ਨੀ ਅਤੇ 10 ਰਾਊਂਡ ਫਾਇਰ ਕਰਕੇ ਵਾਪਸ ਪਾਕਿਸਤਾਨ ਭੱਜਣ ਲਈ ਮਜਬੂਰ ਕਰ ਦਿੱਤਾ। ਇਸ ਸਬੰਧੀ ਗੁਰਦਾਸਪੁਰ ਸੈਕਟਰ ਦੇ ਡੀ. ਆਈ. ਜੀ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਗੁਰਦਾਸਪੁਰ ਸੈਕਟਰ ਅਧੀਨ ਆਉਂਦੀ ਨਿਊ ਟੈਂਟ ਪੋਸਟ ਬੀ. ਓ. ਪੀ. ਕੋਲ ਬੀਤੀ ਦੇਰ ਸ਼ਾਮ ਇਕ ਡ੍ਰੋਨ ਦੀ ਆਵਾਜ਼ ਸੁਣਾਈ ਦਿੱਤੀ, ਜਿਸ ’ਤੇ ਡਿਊਟੀ ’ਤੇ ਤਾਇਨਾਤ 121 ਬਟਾਲੀਅਨ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਪਹਿਲਾਂ ਤਾਂ ਡ੍ਰੋਨ ’ਤੇ 10 ਰਾਊਂਡ ਫਾਇਰ ਕੀਤੇ ਅਤੇ ਬਾਅਦ ’ਚ ਤਿੰਨ ਤੇਜ਼ ਰੌਸ਼ਨੀ ਮਾਰੀ, ਜਿਸ ਕਾਰਨ ਡ੍ਰੋਨ ਵਾਪਸ ਪਾਕਿਸਤਾਨ ਵੱਲ ਭੱਜ ਗਿਆ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਦੁੱਖਭਰੀ ਖ਼ਬਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਹੋਈ ਮੌਤ

ਡੀ. ਆਈ. ਜੀ. ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਸਰਹੱਦ ’ਤੇ ਸੁਰੱਖਿਆ ਬਲ ਦੇ ਜਵਾਨ ਪੂਰੀ ਤਰ੍ਹਾਂ ਨਾਲ ਸਰਗਰਮ ਹਨ ਅਤੇ ਪਾਕਿਸਤਾਨ ਦੀ ਡ੍ਰੋਨ ਨੀਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਮਜ਼ਬੂਤ ਤੇ ਚੌਕਸ ਹੈ। ਉਨ੍ਹਾਂ ਕਿਹਾ ਕਿ ਡ੍ਰੋਨ ਦੇ ਵਾਪਸ ਚਲੇ ਜਾਣ ਤੋਂ ਬਾਅਦ ਇਲਾਕੇ ’ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਸਾਊਦੀ ਅਰਬ ’ਚ ਵਾਪਰੇ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ


Manoj

Content Editor

Related News