ਪਾਕਿ 'ਚ ਦੂਜੀ ਵਾਰ ਮਨਾਇਆ ਗਿਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ
Friday, Jul 31, 2020 - 04:05 PM (IST)

ਹੁਸ਼ਿਆਰਪੁਰ (ਅਮਰਿੰਦਰ)— ਪਾਕਿਸਤਾਨ ਵਿਚ ਵੀਰਵਾਰ ਨੂੰ ਦੂਜੀ ਵਾਰ ਅਮਰ ਸ਼ਹੀਦ ਊਧਮ ਸਿੰਘ ਦਾ 80ਵਾਂ ਸ਼ਹੀਦੀ ਦਿਨ ਮਨਾਇਆ ਗਿਆ। ਲਾਹੌਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਹਾਲ 'ਚ ਵੀਰਵਾਰ ਦੁਪਹਿਰ ਦੇ ਸਮੇਂ ਸ਼ਹੀਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵੱਲੋਂ ਆਯੋਜਿਤ 80ਵੇਂ ਸ਼ਹੀਦੀ ਦਿਨ ਸਮਾਗਮ ਦੀ ਪ੍ਰਧਾਨਗੀ ਪਾਕਿਸਤਾਨ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਅਤੇ ਫਾਊਂਡੇਸ਼ਨ ਦੇ ਸਰਪ੍ਰਸਤ ਐਡਵੋਕੇਟ ਅਬਦੁਲ ਰਾਸ਼ਿਦ ਕੁਰੈਸ਼ੀ ਨੇ ਕੀਤੀ। ਸ਼ਰਧਾਂਜਲੀ ਸਮਾਰੋਹ ਦੇ ਬਾਅਦ ਕੈਂਡਲ ਮਾਰਚ ਕੱਢ ਕੇ ਸ਼ਹੀਦ ਉਧਮ ਸਿੰਘ ਨੂੰ ਯਾਦ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਇਸ ਮੌਕੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ ਰਾਸ਼ਿਦ ਕੁਰੈਸ਼ੀ ਨੇ ਅਮਰ ਸ਼ਹੀਦ ਉਧਮ ਸਿੰਘ ਦੀ ਤਸਵੀਰ 'ਤੇ ਫੁੱਲ ਭੇਟ ਕਰਕੇ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਵਰਤਮਾਨ ਭਾਰਤ ਦੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਕਸਬੇ 'ਚ ਹੋਇਆ ਸੀ।
ਇਹ ਵੀ ਪੜ੍ਹੋ: ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨੇ ਮੁੰਡੇ ਨਾਲ ਕੀਤੀ ਵੱਡੀ ਠੱਗੀ, ਵਿਦੇਸ਼ ਜਾ ਕੇ ਕੀਤਾ ਇਹ ਕਾਰਾ
ਇਹ ਵੀ ਪੜ੍ਹੋ: ਕਰੋੜਾਂ ਦੀ ਠੱਗੀ ਕਰਨ ਵਾਲੇ ਵ੍ਹਿਜ਼ ਕੰਪਨੀ ਦੇ ਮਾਲਕਾਂ ਬਾਰੇ ਸਾਹਮਣੇ ਆਈਆਂ ਇਹ ਖਾਸ ਗੱਲਾਂ
ਊਧਮ ਸਿੰਘ ਨੇ 13 ਅਪਰੈਲ 1919 ਨੂੰ ਜਲਿਆਂਵਾਲਾ ਬਾਗ 'ਚ ਹੋਏ ਕਤਲੇਆਮ ਦਾ ਬਦਲਾ ਲੈਣ ਲਈ ਜਲਿਆਂਵਾਲਾ ਬਾਗ ਦੇ ਦੋਸ਼ੀ ਮਾਇਕਲ ਓਡਵਾਇਰ ਨੂੰ 13 ਮਾਰਚ 1940 ਨੂੰ ਉਸ ਦੀ ਜ਼ਮੀਨ ਉੱਤੇ ਜਾਕੇ ਮਾਰਿਆ। ਮਾਰਨ ਦੇ ਬਾਅਦ ਉਧਮ ਸਿੰਘ ਨੇ ਉੱਥੇ ਭੱਜਣ ਦੀ ਕੋਸ਼ਿਸ਼ ਨਹੀਂ ਕੀਤੀ, ਸਗੋਂ ਗ੍ਰਿਫਤਾਰੀ ਦੇ ਦਿੱਤੀ। ਉਨ੍ਹਾਂ 'ਤੇ ਮੁਕੱਦਮਾ ਚਲਿਆ ਅਤੇ ਚਾਰ ਜੂਨ 1940 ਨੂੰ ਉਨ੍ਹਾਂ ਨੂੰ ਹੱਤਿਆ ਦਾ ਦੋਸ਼ੀ ਐਲਾਨਿਆ ਗਿਆ। 31 ਜੁਲਾਈ 1940 ਨੂੰ ਉਨ੍ਹਾਂ ਨੂੰ ਪੇਂਟਨਵਿਲੇ ਜੇਲ 'ਚ ਫਾਂਸੀ ਦੇ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਹੀ ਤਰ੍ਹਾਂ ਸ਼ਹੀਦ ਊਧਮ ਸਿੰਘ ਦਾ ਆਜ਼ਾਦੀ ਅੰਦੋਲਨ ਵਿਚ ਬਹੁਤ ਯੋਗਦਾਨ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਹੱਸਦੇ-ਹੱਸਦੇ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਦਿੱਤੀ। ਸਾਨੂੰ ਉਨ੍ਹਾਂ ਦੇ ਜੀਵਨ ਤੋਂ ਦੇਸ਼ ਭਗਤੀ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਅੱਜ ਅਸੀਂ ਜੋ ਆਜ਼ਾਦੀ ਦੀ ਖੁੱਲ੍ਹੀ ਹਵਾ 'ਚ ਸਾਹ ਲੈ ਰਹੇ ਹਾਂ, ਉਹ ਇਨ੍ਹਾਂ ਅਮਰ ਸ਼ਹੀਦਾਂ ਦੀ ਹੀ ਦੇਣ ਹੈ।
ਇਹ ਵੀ ਪੜ੍ਹੋ: ਪਤਨੀ ਦੀ ਵੀਡੀਓ ਰਿਕਾਰਡਿੰਗ ਵਾਇਰਲ ਕਰਨ ਲਈ ਕੀਤਾ ਬਲੈਕਮੇਲ, ਮੰਗੀ 3 ਲੱਖ ਦੀ ਫਿਰੌਤੀ
ਇਸ ਮੌਕੇ ਰਜਾ ਜੁਲਕਰੈਨ, ਸਈਅਦ ਮੰਜੂਰ ਅਲੀ, ਸਈਅਦ ਅਲਮਸ ਹੈਦਰ, ਮੁਹੰਮਦ ਬਸ਼ੀਰ, ਜਲੀਲ ਅਹਿਮਦ ਖਾਨ, ਮੁਹੰਮਦ ਇਕਬਾਲ ਮੁਗਲ, ਅਸ਼ਰਫ ਚੀਮਾ, ਕਮਰ ਅੰਜੁਮ ਇਨਕਲਾਬੀ, ਜਲੀਲ ਅਹਿਮਦ ਸਮੇਤ ਭਾਰੀ ਗਿਣਤੀ ਵਿਚ ਵਕੀਲ ਅਤੇ ਲਾਹੌਰ ਦੇ ਪਤਵੰਤੇ ਲੋਕਾਂ ਨੇ ਹਾਜ਼ਰ ਹੋ ਕੇ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ: 25 ਕਰੋੜ ਦੀ ਠੱਗੀ ਕਰਨ ਵਾਲੇ OLS ਵ੍ਹਿਜ਼ ਪਾਵਰ ਦੇ ਮਾਲਕਾਂ ਬਾਰੇ ਹੋਇਆ ਵੱਡਾ ਖੁਲਾਸਾ