ਪਾਕਿ ਦੀ ਗੋਲੀਬਾਰੀ ਦਾ ਜਵਾਬ ਦਿੰਦੇ ਸ਼ਹੀਦ ਹੋਇਆ ਮੁਕੇਰੀਆਂ ਦਾ ਸੂਬੇਦਾਰ ਰਾਜੇਸ਼ ਕੁਮਾਰ, ਪਿੰਡ 'ਚ ਛਾਈ ਸੋਗ ਦੀ ਲਹਿਰ

09/02/2020 11:09:56 PM

ਮੁਕੇਰੀਆਂ (ਝਾਵਰ/ਨਾਗਲਾ)— ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਵਿਖੇ ਸੀਜ਼ ਫਾਇਰ ਦੀ ਉਲੰਘਣਾ ਰੋਜ਼ਾਨਾ ਕੀਤੀ ਜਾ ਰਹੀ ਹੈ। ਅੱਜ ਇਸ ਗੋਲੀਬਾਰੀ ਦਾ ਜਵਾਬ ਦਿੰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਰਹਿਣ ਵਾਲੇ ਸੂਬੇਦਾਰ ਰਾਜੇਸ਼ ਕੁਮਾਰ ਸ਼ਹੀਦ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਉੁੱਪ-ਮੰਡਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕਲੀਚਪੁਰ ਕਲੋਤਾ ਦੇ ਸੂਬੇਦਾਰ ਰਾਜੇਸ਼ ਕੁਮਾਰ ਪੁੱਤਰ ਰਾਮ ਚੰਦ 41 ਸਾਲਾ ਦੇ ਸਨ। ਅੱਜ ਤੜਕਸਾਰ ਸੈਕਟਰ ਰਾਜੋਰੀ ਜੰਮੂ-ਕਸਮੀਰ ਇਲਾਕੇ 'ਚ ਪਾਕਿਸਤਾਨ ਨਾਲ ਹੋਈ ਕਰਾਸ ਫਾਈਰਿੰਗ 'ਚ ਬਹਾਦਰੀ ਦਿਖਾਉਦਿਅਆਂ ਸ਼ਹਾਦਤ ਦਾ ਜਾਮ ਪੀ ਗਏ।

ਸੋਸ਼ਲ ਮੀਡੀਆ 'ਤੇ ਵੀ ਸੁਪਰ ਸਟਾਰ ਬਣੀ ਜਲੰਧਰ ਦੀ ਬਹਾਦਰ ਕੁਸੁਮ, ਹੋ ਰਹੀ ਹੈ ਚਾਰੇ-ਪਾਸੇ ਚਰਚਾ

ਪੇਟ 'ਚ ਵੱਜੀਆਂ ਸਨ ਗੋਲੀਆਂ
ਪਤਾ ਲੱਗਾ ਹੈ ਕਿ ਉਨ੍ਹਾਂ ਦੇ ਪੇਟ ਅਤੇ ਗਲੇ 'ਚ ਗੋਲੀਆਂ ਵੱਜੀਆਂ ਸਨ। ਸ਼ਹੀਦ ਦੀ ਮ੍ਰਿਤਕ ਦੇਹ ਫ਼ੌਜ ਵੱਲੋਂ ਪੂਰੇ ਸਰਕਾਰੀ ਮਾਨ-ਸਨਮਾਨ ਨਾਲ ਪਿੰਡ ਕਲੀਚਪੁਰ ਕਲੋਤਾ ਵਿਖੇ ਲਿਆਂਦੀ ਜਾ ਰਹੀ ਹੈ। ਪ੍ਰਸ਼ਾਸਨ ਅਤੇ ਸਥਾਨਕ ਫ਼ੌਜ ਦੇ ਅਧਿਕਾਰੀ ਸ਼ਹੀਦ ਦੀ ਮ੍ਰਿਤਕ ਦੇਹ ਬਾਰੇ ਪਤਾ ਲਗਾ ਰਹੇ ਹਨ ਕਿ ਸ਼ਹੀਦ ਦੀ ਮ੍ਰਿਤਕ ਦੇਹ ਪਿੰਡ ਕਦੋਂ ਪਹੁੰਚੇਗੀ।

ਇਹ ਵੀ ਪੜ੍ਹੋ: ਲੁਟੇਰਿਆਂ ਨਾਲ ਇਕੱਲੀ ਭਿੜੀ 15 ਸਾਲਾ ਬਹਾਦੁਰ ਕੁੜੀ, ਵੇਖੋ ਕਿੰਝ ਸ਼ੇਰਨੀ ਨੇ ਕਰਵਾਈ ਤੋਬਾ-ਤੋਬਾ (ਵੀਡੀਓ)

ਪਿੰਡ 'ਚ ਛਾਈ ਸੋਗ ਦੀ ਲਹਿਰ
ਜਦੋਂ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਸ਼ਹੀਦ ਹੋਣ ਦੀ ਸੂਚਨਾ ਪਿੰਡ ਤੇ ਇਲਾਕੇ 'ਚ ਮਿਲੀ ਤਾਂ ਸੋਗ ਦੀ ਲਹਿਰ ਦੋੜ ਗਈ ਜਦੋਂਕਿ ਸ਼ਹੀਦ ਦੀ ਮਾਤਾ ਰੌਸ਼ਨੀ ਦੇਵੀ­ਧਰਮਪਤਨੀ ਅਨੀਤਾ ਦੇਵੀ­ ਪਿਤਾ ਰਾਮ ਚੰਦ ਅਤੇ ਪਰਿਵਾਰਿਕ ਮੈਂਬਰਾਂ ਦਾ ਵਰਲਾਪ ਵੇਖਿਆ ਨਹੀਂ ਜਾ ਰਿਹਾ ਸੀ। ਸ਼ਹੀਦ ਦੀ 13 ਸਾਲਾ ਲੜਕੀ ਰੀਆ ਅਤੇ 11 ਸਾਲਾ ਲੜਕਾ ਜਤਿਨ ਦਾ ਵੀ ਰੋ-ਰੋ ਕੇ ਪੂਰਾ ਹਾਲ ਹੈ। ਉਕਤ ਸ਼ਹੀਦ 1996 'ਚ 60 ਆਰ. ਟੀ. ਯੂਨਿਟ ਅਟੈਲਰੀ 'ਚ ਭਰਤੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਹੀਦ ਦੀ ਮ੍ਰਿਤਕ ਦੇਹ ਦੇਰ ਸ਼ਾਮ ਜਾਂ ਕੱਲ੍ਹ ਸਵੇਰੇ ਪਹੁੰਚਣ ਦੀ ਆਸ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਮਿਲੇ 60 ਨਵੇਂ ਕੇਸ, ਇਕ ਦੀ ਮੌਤ
ਇਹ ਵੀ ਪੜ੍ਹੋ: ਮਹਿਤਪੁਰ ਦੇ ਸੀਨੀਅਰ ਅਕਾਲੀ ਆਗੂ ਰਵੀਪਾਲ ਸਿੰਘ ਦੀ ਕੋਰੋਨਾ ਕਾਰਨ ਮੌਤ

shivani attri

This news is Content Editor shivani attri