ਪਾਕਿਸਤਾਨ ਨੂੰ ਉਸ ਦੀ ਭਾਸ਼ਾ ''ਚ ਹੀ ਜਵਾਬ ਦੇਵੇ ਭਾਰਤ : ਕੈਪਟਨ

09/24/2016 4:29:20 PM

ਚੰਡੀਗੜ੍ਹ : ਪਾਕਿਸਤਾਨ ਵਲੋਂ ਭਾਰਤ ''ਚ ਕੀਤੀਆਂ ਜਾ ਰਹੀਆਂ ਅੱਤਵਾਦੀ ਹਰਕਤਾਂ ਦਾ ਜਵਾਬ ਕੇਂਦਰ ਸਰਕਾਰ ਨੂੰ ਉਸ ਦੀ ਭਾਸ਼ਾ ''ਚ ਹੀ ਦੇਣਾ ਚਾਹੀਦਾ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਇਹ ਵੀ ਸਾਫ ਕੀਤਾ ਹੈ ਕਿ ਕੋਈ ਵੀ ਲੜਾਈ ਨਹੀਂ ਚਾਹੁੰਦਾ ਪਰ ਪਾਕਿਸਤਾਨ ਨੂੰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ। ਕੈਪਟਨ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਭਾਰਤ ਹਮੇਸ਼ਾ ਹੀ ਸ਼ਾਂਤੀ ਚਾਹੁੰਦਾ ਹੈ ਪਰ ਜੇਕਰ ਪਾਕਿਸਤਾਨ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ ਤਾਂ ਉਸ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਸਿੰਧੂ ਨਦੀ ਸਮਝੌਤੇ ਨੂੰ ਲੈ ਕੇ ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪਾਣੀ ਨੂੰ ਰੋਕਣ ਲਈ ਭਾਰਤ ਨੂੰ ਕਈ ਪਹਿਲੂਆਂ ਤੋਂ ਪੜਤਾਲ ਕਰਨੀ ਪਵੇਗੀ।


Gurminder Singh

Content Editor

Related News