ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ, 30 ਨੂੰ ਹੋਵੇਗੀ ਵਾਪਸੀ

Sunday, Jun 21, 2026 - 01:16 PM (IST)

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ, 30 ਨੂੰ ਹੋਵੇਗੀ ਵਾਪਸੀ

ਅੰਮ੍ਰਿਤਸਰ- ਅੱਜ ਸਵੇਰੇ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿੱਚ ਇਤਿਹਾਸਕ ਸਿੱਖ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਸ਼ਰਧਾਲੂ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ ਅਤੇ 30 ਜੂਨ ਨੂੰ ਭਾਰਤ ਵਾਪਸ ਆਉਣਗੇ। ਸ਼੍ਰੋਮਣੀ ਕਮੇਟੀ ਨੇ ਇਸ ਯਾਤਰਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਜਰਨਲ ਪ੍ਰਬੰਧਕ ਮੀਤ ਸਕੱਤਰ ਅਜ਼ਾਦਦੀਪ ਸਿੰਘ ਸਮੇਤ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ।

ਇਹ ਵੀ ਪੜ੍ਹੋ- ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ

ਜਥੇ ਦੀ ਰਵਾਨਗੀ ਤੋਂ ਪਹਿਲਾਂ, ਧਾਰਮਿਕ ਨਿਯਮਾਂ ਅਨੁਸਾਰ ਅਰਦਾਸ ਕੀਤੀ ਗਈ, ਅਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ ਗਿਆ। ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਅਨੁਸਾਰ, ਇਸ ਸਾਲ 302 ਸ਼ਰਧਾਲੂਆਂ ਲਈ ਵੀਜ਼ਾ ਅਰਜ਼ੀਆਂ ਜਮ੍ਹਾਂ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 290 ਨੂੰ ਪਾਕਿਸਤਾਨ ਲਈ ਵੀਜ਼ਾ ਮਿਲਿਆ। ਵੀਜ਼ਾ ਪ੍ਰਾਪਤ ਕਰਨ ਵਾਲੇ ਸਾਰਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ। ਇਹ ਜਥਾ ਪਾਕਿਸਤਾਨ ਵਿੱਚ ਇਤਿਹਾਸਕ ਅਤੇ ਧਾਰਮਿਕ ਮਹੱਤਵ ਵਾਲੇ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰੇਗਾ ਅਤੇ 30 ਜੂਨ ਨੂੰ ਭਾਰਤ ਵਾਪਸ ਆਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News