ਆਦਮਪੁਰ ਨੇੜਿਓਂ ਖੇਤਾਂ 'ਚੋਂ ਮਿਲਿਆ ਪਾਕਿਸਤਾਨੀ ਗੁਬਾਰਾ, ਲੋਕਾਂ 'ਚ ਦਹਿਸ਼ਤ ਦਾ ਮਾਹੌਲ

Saturday, Mar 26, 2022 - 05:05 PM (IST)

ਆਦਮਪੁਰ ਨੇੜਿਓਂ ਖੇਤਾਂ 'ਚੋਂ ਮਿਲਿਆ ਪਾਕਿਸਤਾਨੀ ਗੁਬਾਰਾ, ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ ਨੇੜੇ ਪਿੰਡ ਖ਼ੁਰਦਪੁਰ ਦੇ ਖੇਤਾਂ ਵਿਚ ਹਵਾਈ ਫ਼ੌਜ ਦੇ ਬੰਬਡੰਮ ਨੇੜੇ ਇਕ ਪਾਕਿਸਤਾਨੀ ਗੁਬਾਰਾ ਮਿਲਣ 'ਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਕ ਮੀਡੀਆ ਕਰਮੀ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਖ਼ੁਰਦਪੁਰ ਦੇ ਖੇਤਾਂ ਵਿਚ ਇਕ ਗੁਬਾਰਾ ਨਾਮਕ ਚੀਜ਼ ਪਈ ਹੋਈ ਹੈ, ਜਿਸ 'ਤੇ ਪੁਲਸ ਨੇ ਮੌਕੇ 'ਤੇ ਜਾ ਕੇ ਵੇਖਿਆ ਤਾਂ ਇਕ ਪਲਾਸਟਿਕ ਦੇ ਲਿਫ਼ਾਫ਼ੇ ਨੂੰ ਦੋਵੇਂ ਪਾਸੋਂ ਬੰਨ ਕੇ ਉਸ ਵਿਚ ਗੈਸ ਭਰੀ ਹੋਈ ਸੀ ਅਤੇ ਇਸ ਦੇ ਦੋਹਾਂ ਪਾਸੇ 'ਆਈ ਲਵ ਯੂ ਪਾਕਿਸਤਾਨ' ਉਰਦੂ ਅਤੇ ਅੰਗਰੇਜ਼ੀ ਭਾਸ਼ਾ ਵਿਚ ਲਿਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਹ ਗੁਬਾਰਾ ਨਾਮਕ ਚੀਜ਼ 2 ਫੁੱਟ ਦੇ ਕਰੀਬ ਲੰਬੀ ਸੀ। ਆਦਮਪੁਰ ਪੁਲਸ ਨੇ ਇਸ ਨੂੰ ਕਬਜ਼ੇ ਵਿਚ ਲੈ ਕੇ ਇਸ ਸਬੰਧੀ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਅਸ਼ਵਨੀ ਸ਼ਰਮਾ ਨੇ ‘ਆਪ’ ’ਤੇ ਕੱਸੇ ਤੰਜ, ਕਿਹਾ-ਗਾਰੰਟੀਆਂ ਤੋਂ ਭੱਜਣ ਲਈ ਲੱਭ ਰਹੇ ਨੇ ਰਸਤੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News