ਭਾਰਤੀ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਗੁਬਾਰੇ BSF ਨੇ ਫਾਇਰਿੰਗ ਕਰ ਸੁੱਟੇ ਹੇਠਾਂ

Friday, Jul 08, 2022 - 04:39 PM (IST)

ਭਾਰਤੀ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਗੁਬਾਰੇ BSF ਨੇ ਫਾਇਰਿੰਗ ਕਰ ਸੁੱਟੇ ਹੇਠਾਂ

ਗੁਰਦਾਸਪੁਰ (ਵਿਨੋਦ)-ਆਏ ਦਿਨ ਪਾਕਿਸਤਾਨ ਵੱਲੋਂ ਰਾਤ ਸਮੇਂ ਭਾਰਤੀ ਸਰਹੱਦ ’ਚ ਕਦੇ ਡ੍ਰੋਨ ਰਾਹੀਂ ਨਸ਼ੇ ਵਾਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਕਦੇ ਹਥਿਆਰ ਭੇਜਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾਂਦੀਆਂ ਹਨ ਪਰ ਭਾਰਤੀ ਸਰਹੱਦ ’ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਪਾਕਿਸਤਾਨ ਦੀ ਹਰ ਚਾਲ ਨੂੰ ਅਸਫ਼ਲ ਕਰ ਦਿੱਤਾ ਜਾਂਦਾ ਹੈ। ਬੀਤੀ ਰਾਤ ਵੀ ਭਾਰਤੀ ਖੇਤਰ ’ਚ ਉੱਡਦੇ ਪਾਕਿਸਤਾਨੀ ਗੁਬਾਰਿਆਂ ਨੂੰ ਬੀ. ਐੱਸ. ਐੱਫ. ਦੇ ਜਵਾਨਾਂ ਨੇ ਤਿੰਨ ਰਾਊਂਡ ਫਾਇਰਿੰਗ ਕਰ ਕੇ ਜ਼ਮੀਨ ’ਤੇ ਸੁੱਟ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ. ਐੱਸ. ਐੱਫ. 73 ਬਟਾਲੀਅਨ ਦੀ ਬੀ. ਓ. ਪੀ. ਛੰਨਾ ਪਠਾਣਾਂ ’ਤੇ ਤਾਇਨਾਤ ਜਵਾਨਾਂ ਵੱਲੋਂ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਗੁਬਾਰਿਆਂ ਨੂੰ ਗੋਲ਼ੀਆਂ ਮਾਰ ਕੇ ਹੇਠਾਂ ਸੁੱਟਣ ’ਚ ਸਫ਼ਲਤਾ ਹਾਸਲ ਕੀਤੀ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ ਕਬੱਡੀ ਖਿਡਾਰੀਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਹੋਈ ਫਾਇਰਿੰਗ

ਇਸ ਸਬੰਧੀ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀ. ਐੱਸ. ਐੱਫ਼. ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖੇਤਰ ’ਚ ਉੱਡਦੇ ਆ ਰਹੇ ਯੈਲੋ ਤੇ ਨੀਲੇ ਕਲਰ ਦੇ ਗੁਬਾਰੇ ਵੇਖੇ, ਜਿਥੇ ਤੁਰੰਤ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਤਿੰਨ ਫਾਇਰ ਕਰ ਕੇ ਪਾਕਿਸਤਾਨੀ ਗੁਬਾਰਿਆਂ ਨੂੰ ਜ਼ਮੀਨ ’ਤੇ ਸੁੱਟ ਦਿੱਤਾ। ਉਨ੍ਹਾਂ ਦੱਸਿਆ ਕਿ ਬੀ. ਐੱਸ. ਐੱਫ. ਜਵਾਨਾਂ ਵੱਲੋਂ ਭਾਰਤੀ ਸਰਹੱਦ ’ਤੇ ਪੂਰੀ ਚੌਕਸੀ ਨਾਲ ਦਿਨ-ਰਾਤ ਡਿਊਟੀ ਦਿੱਤੀ ਜਾ ਰਹੀ ਹੈ ਅਤੇ ਪਾਕਿਸਤਾਨ ਦੇ ਕਿਸੇ ਵੀ ਨਾਪਾਕ ਇਰਾਦੇ ਨੂੰ ਜਵਾਨ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਹੱਦੀ ਖੇਤਰ ਦੇ ਲੋਕਾਂ ਨੂੰ ਅਪੀਲ ਹੈ ਕਿ ਜੇਕਰ ਸਰਹੱਦ ’ਤੇ ਉੱਡਣ ਵਾਲੇ ਡ੍ਰੋਨ, ਗੁਬਾਰੇ ਅਤੇ ਸ਼ੱਕੀ ਲੋਕ ਦਿਖਾਈ ਦੇਣ ਤਾਂ ਤੁਰੰਤ ਪੁਲਸ ਜਾਂ ਬੀ. ਐੱਸ. ਐੱਫ. ਜਵਾਨਾਂ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਭਾਰਤੀ ਖੇਤਰ ’ਚ ਅਮਨ-ਸ਼ਾਂਤੀ ਨੂੰ ਬਹਾਲ ਰੱਖਿਆ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ, ਕਾਂਗਰਸ ਨੇ ਦੋਸ਼ੀ ਬਚਾਏ, ‘ਆਪ’ ਨੇ ਦਿਵਾਇਆ ਇਨਸਾਫ਼ : ਰਾਘਵ ਚੱਢਾ


author

Manoj

Content Editor

Related News