ਸਰਹੱਦ ਪਾਰ ਕਰਦਾ ਪਾਕਿਸਤਾਨੀ ਕਾਬੂ

08/30/2017 5:27:09 AM

ਤਰਨਤਾਰਨ,  (ਰਾਜੂ)-  ਬੀ. ਐੱਸ. ਐੱਫ. ਨੇ ਸਰਹੱਦ ਪਾਰ ਕਰਦੇ ਇਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀ ਦੀ ਪਛਾਣ ਮੁਹੰਮਦ ਸਈਅਬ ਪੁੱਤਰ ਸ਼ੇਰ ਮੁਹੰਮਦ ਵਾਸੀ ਪਿੰਡ ਅਮਦਾਲ ਜ਼ਿਲਾ ਖੰਨੇਵਾਲ ਪਾਕਿਸਤਾਨ ਵਜੋਂ ਹੋਈ ਹੈ, ਜਿਸ ਨੂੰ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।