ਤਲਾਕਸ਼ੁਦਾ ਪਤਨੀ ਨਾਲ ਜਬਰ-ਜ਼ਨਾਹ ਕਰਨ ਵਾਲੇ ਨੂੰ 10 ਸਾਲ ਦੀ ਕੈਦ, ਪਾਕਿਸਤਾਨੀ ਅਦਾਲਤ ਦਾ ਵੱਡਾ ਫ਼ੈਸਲਾ
Tuesday, Sep 01, 2026 - 05:54 AM (IST)
ਗੁਰਦਾਸਪੁਰ, ਕੋਟ ਲਖਪਤ (ਵਿਨੋਦ) : ਪਾਕਿਸਤਾਨ ਦੀ ਅਦਾਲਤ ਨੇ ਆਪਣੀ ਤਲਾਕਸ਼ੁਦਾ ਪਤਨੀ ਨਾਲ ਵਾਰ-ਵਾਰ ਜਬਰ-ਜ਼ਨਾਹ ਕਰਨ ਅਤੇ ਗੰਭੀਰ ਸੱਟਾਂ ਪਹੁੰਚਾਉਣ ਦੇ ਦੋਸ਼ ਹੇਠ ਮੁਹੰਮਦ ਫਾਰੂਕ ਨੂੰ 10 ਸਾਲ ਦੀ ਕੈਦ, 50 ਹਜ਼ਾਰ ਰੁਪਏ ਜੁਰਮਾਨਾ ਅਤੇ ਪੀੜਤਾ ਨੂੰ 3 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਸੁਣਾਇਆ ਹੈ। ਪੁਲਸ ਵੱਲੋਂ ਕੀਤੀ ਗਈ ਜਾਂਚ ਅਤੇ ਦੋਸ਼ਾਂ ’ਚ ਕੀਤੀ ਗਈ ਸੋਧ ਤੋਂ ਬਾਅਦ ਅਦਾਲਤ ਨੇ ਪਾਕਿਸਤਾਨ ਪੀਨਲ ਕੋਡ ਦੀ ਧਾਰਾ 376 ਤਹਿਤ ਇਹ ਸਜ਼ਾ ਸੁਣਾਈ। ਅਦਾਲਤ ਨੇ ਕੋਟ ਲਖਪਤ ਕੇਂਦਰੀ ਜੇਲ ਦੇ ਸੁਪਰਡੈਂਟ ਨੂੰ ਦੋਸ਼ੀ ਨੂੰ ਹਿਰਾਸਤ ’ਚ ਲੈ ਕੇ ਕਾਨੂੰਨ ਅਨੁਸਾਰ ਸਜ਼ਾ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
