ਵੱਡੀ ਖ਼ਬਰ : ਫਿਰੋਜ਼ਪੁਰ ਵਿਚ ਫਿਰ ਆਇਆ ਪਾਕਿਸਤਾਨੀ ਡਰੋਨ, ਫੌਜ ਨੇ ਚਲਾਈਆਂ ਗੋਲ਼ੀਆਂ
Tuesday, May 13, 2025 - 06:01 PM (IST)

ਫਿਰੋਜ਼ਪੁਰ : ਫਿਰੋਜ਼ਪੁਰ ਦੇ ਮਮਦੋਟ ਵਿਚ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ ਹੈ। ਸੂਤਰਾਂ ਮੁਤਾਬਕ ਬੀਐੱਸਐੱਫ ਦੇ ਜਵਾਨਾਂ ਨੇ ਡਰੋਨ ‘ਤੇ ਲਗਭਗ 250 ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਚਲਾ ਗਿਆ। ਇਹ ਡਰੋਨ ਅੱਜ ਸਵੇਰੇ ਵੇਖਿਆ ਗਿਆ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਰਾਤ ਨੂੰ ਹੁਸ਼ਿਆਰਪੁਰ ਵਿਚ ਡਰੋਨ ਦੇਖੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖਿਰ ਲਿਆ ਗਿਆ ਇਹ ਫ਼ੈਸਲਾ
ਹਾਲਾਂਕਿ, ਫੌਜ ਵੱਲੋਂ ਉਨ੍ਹਾਂ ਨੂੰ ਹਵਾ ਵਿਚ ਹੀ ਸੁੱਟ ਦਿੱਤਾ ਸੀ। ਇਸ ਤੋਂ ਬਾਅਦ ਹੁਸ਼ਿਆਰਪੁਰ ਦੇ ਦਸੂਹਾ ਅਤੇ ਮੁਕੇਰੀਆਂ ਵਿਚ ਵੀ ਬਲੈਕਆਊਟ ਕਰ ਦਿੱਤਾ ਗਿਆ ਸੀ। ਦੋਵਾਂ ਥਾਵਾਂ ‘ਤੇ 5 ਤੋਂ 7 ਧਮਾਕੇ ਸੁਣੇ ਗਏ ਸਨ।
ਇਹ ਵੀ ਪੜ੍ਹੋ : ਔਰਤਾਂ ਲਈ ਵੱਡਾ ਐਲਾਨ! ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e